ਫ਼ਿਰੋਜ਼ਪੁਰ (ਕੁਮਾਰ)–ਫ਼ਿਰੋਜ਼ਪੁਰ ਵਿਜੀਲੈਂਸ ਨੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ਼ ਮਨਜ਼ੂਰੀ ਲੈ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਐੱਫ. ਆਈ. ਆਰ. ਨੰਬਰ 13 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ 13 ਜੁਲਾਈ 2023 ਨੂੰ ਰਾਜੀਵ ਕਾਲੜਾ (ਏ. ਐੱਸ. ਜੇ.) ਫਰੀਦਕੋਟ ਦੀ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ’ਚ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕਰਨ ਲਈ 18 ਅਗਸਤ 2023 ਦੀ ਤਾਰੀਖ਼ ਪਈ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬਹਿਰਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਵਿਜੀਲੈਂਸ ਦੀ ਪੁੱਛਗਿੱਛ ਮਗਰੋਂ ਭੜਕੇ ਸਾਬਕਾ ਕੈਬਨਿਟ ਮੰਤਰੀ, ਅਧਿਕਾਰੀਆਂ 'ਤੇ ਲਾਏ ਇਲਜ਼ਾਮ
NEXT STORY