ਚੰਡੀਗੜ੍ਹ (ਰਮਨਜੀਤ ਸਿੰਘ) : ਵਿਜੀਲੈਂਸ ਬਿਊਰੋ ਪੰਜਾਬ ਵਲੋਂ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੂੰ ਬੁਲਾਇਆ ਗਿਆ ਸੀ। ਦੋਵੇਂ ਹੀ ਨਹੀਂ ਪੁੱਜੇ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਦੋਹਾਂ ਨੂੰ ਮੁੜ ਸੰਮਨ ਭੇਜ ਕੇ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : Punjab Budget 2023 Live : ਖਜ਼ਾਨਾ ਮੰਤਰੀ ਦੇ ਪਿਟਾਰੇ 'ਚੋਂ ਕੀ ਕੁੱਝ ਨਿਕਲਿਆ, ਜਾਣੋ ਹਰ ਪਲ ਦੀ ਅਪਡੇਟ
ਜਾਣਕਾਰੀ ਮੁਤਾਬਿਕ ਜਾਂਚ 'ਚ ਸ਼ਾਮਲ ਹੋਣ ਲਈ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੂੰ ਵਿਜੀਲੈਂਸ ਬਿਊਰੋ ਦਫ਼ਤਰ 'ਚ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੂਚਨਾ ਮੁਤਾਬਿਕ ਬ੍ਰਹਮ ਮੋਹਿੰਦਰਾ ਨੇ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਨੂੰ ਆਪਣੀ ਪੇਟ ਸਬੰਧੀ ਬੀਮਾਰੀ ਦਾ ਹਵਾਲਾ ਦਿੰਦਿਆਂ ਕੁੱਝ ਦਿਨਾਂ ਬਾਅਦ ਬੁਲਾਏ ਜਾਣ ਲਈ ਕਿਹਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਬ੍ਰਹਮ ਮੋਹਿੰਦਰਾ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : Punjab Budget 2023 : ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਕੀਤਾ ਗਿਆ ਅਹਿਮ ਐਲਾਨ
ਉਥੇ ਹੀ, ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਸਬੰਧੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਦਫ਼ਤਰ 'ਚ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਚਹਿਲ ਵੀ ਵਿਜੀਲੈਂਸ ਦਫ਼ਤਰ ਨਹੀਂ ਪੁੱਜੇ, ਜਿਸ ਤੋਂ ਬਾਅਦ ਚਹਿਲ ਨੂੰ ਮੁੜ ਸੰਮਨ ਜਾਰੀ ਕਰ ਕੇ 15 ਮਾਰਚ ਨੂੰ ਵਿਜੀਲੈਂਸ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਟਕਪੂਰਾ ਗੋਲ਼ੀ ਕਾਂਡ ’ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ, - "ਅਕਾਲੀ ਦਲ ਵਿਰੁੱਧ ਰਚੀ ਜਾ ਰਹੀ ਹੈ ਸਾਜ਼ਿਸ਼"
NEXT STORY