ਚੰਡੀਗੜ੍ਹ (ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ. ਐੱਸ. ਪੀ. ਸੀ. ਐੱਲ. ਦੇ ਲੁਧਿਆਣਾ ਜ਼ਿਲ੍ਹੇ ’ਚ ਲੱਖੋਵਾਲ, ਕੋਹਾੜਾ ਦਫ਼ਤਰ ’ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ. ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਹੈ। ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ’ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ’ਚ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ (ਆਰਥਿਕ ਅਪਰਾਧ ਸ਼ਾਖਾ), ਪੰਜਾਬ, ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ
NEXT STORY