ਫਿਰੋਜ਼ਪੁਰ (ਕੁਮਾਰ) : ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਪੁਲਸ ਨੇ 1 ਕਿਲੋ ਹੈਰੋਇਨ ਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦਗੀ ਨੂੰ ਲੈ ਕੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਅਤੇ ਜਾਂਚ ਉਪਰੰਤ ਪਤਾ ਲੱਗਾ ਕਿ ਇਹ ਮਾਮਲਾ ਝੂਠਾ ਸੀ। ਪੁਲਸ ਨੂੰ ਸ਼ਿਕਾਇਤ ਮਿਲੀ ਸੀ ਕਿ ਜਿਨ੍ਹਾਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਅਸਲ ’ਚ ਉਨ੍ਹਾਂ ਕੋਲ ਕਰੀਬ 86 ਲੱਖ ਰੁਪਏ ਸਨ ਅਤੇ ਉਸ ਸਮੇਂ ਦੇ ਨਾਰਕੋਟਿਕ ਕੰਟਰੋਲ ਸੈੱਲ ਦੇ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੇ ਉਹ ਪੈਸੇ ਆਪਣੇ ਕੋਲ ਰੱਖ ਲਏ ਅਤੇ ਇਨ੍ਹਾਂ 2 ਵਿਅਕਤੀਆਂ ਖ਼ਿਲਾਫ਼ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦਿਖਾ ਕੇ ਮਾਮਲਾ ਦਰਜ ਕਰ ਦਿੱਤਾ।
ਇਹ ਵੀ ਪੜ੍ਹੋ : ਘਰ ਦੇ ਬਾਹਰ ਕਰ ਰਿਹਾ ਸੀ ਗਾਲੀ-ਗਲੋਚ, ਰੋਕਿਆ ਤਾਂ ਚਾਕੂ ਨਾਲ ਕਰ 'ਤਾ ਭਰਜਾਈ ਦਾ ਕਤਲ
ਜਾਂਚ ਤੋਂ ਤੁਰੰਤ ਬਾਅਦ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ’ਤੇ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਅਤੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ’ਚ ਪਰਮਿੰਦਰ ਸਿੰਘ ਬਾਜਵਾ ਅਜੇ ਫਰਾਰ ਸੀ, ਜਿਸ ਨੂੰ ਪੁਲਸ ਨੇ ਬੀਤੇ ਦਿਨ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਸ਼ਨੀਵਾਰ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ ਫਿਰੋਜ਼ਪੁਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੇ ਦੱਸਿਆ ਕਿ ਨਾਮਜ਼ਦ ਬਾਜਵਾ ਕੋਲੋਂ ਬਾਕੀ 81 ਲੱਖ ਰੁਪਏ ਬਰਾਮਦ ਕੀਤੇ ਜਾਣੇ ਹਨ, ਇਸ ਲਈ ਉਸ ਦੇ ਪੁਲਸ ਰਿਮਾਂਡ ਦੀ ਲੋੜ ਹੈ।
ਇਹ ਵੀ ਪੜ੍ਹੋ : ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 2 ਕਾਬੂ, 6 ਗੱਡੀਆਂ ਬਰਾਮਦ
ਫਿਰੋਜ਼ਪੁਰ ਦੀ ਅਦਾਲਤ ਨੇ ਬਾਜਵਾ ਦੇ ਵਕੀਲ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇੰਸਪੈਕਟਰ ਬਾਜਵਾ ਦਾ 4 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ। ਡੀ.ਐੱਸ.ਪੀ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਇਨ੍ਹਾਂ 4 ਦਿਨਾਂ ਦੌਰਾਨ ਬਾਜਵਾ ਕੋਲੋਂ ਬਾਕੀ 81 ਲੱਖ ਰੁਪਏ ਕਿੱਥੇ ਹਨ ਅਤੇ ਇਕ ਕਿਲੋ ਹੈਰੋਇਨ ਕਿੱਥੋਂ ਆਈ, ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਬ-ਇੰਸਪੈਕਟਰ ਦੀ ਕਾਰ ਹੇਠਾਂ IED ਲਾਉਣ ਦਾ ਮਾਮਲਾ, ਮੋਟਰਸਾਈਕਲ ਮੁਹੱਈਆ ਕਰਵਾਉਣ ਵਾਲਾ ਗ੍ਰਿਫ਼ਤਾਰ
NEXT STORY