ਚੰਡੀਗੜ੍ਹ : ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮ. ਡੀ. ਅਤੇ ਬੀਤੇ ਦਿਨ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ 'ਚ ਪੰਜਾਬ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਮਨਜ਼ੂਰੀ, ਕੇਂਦਰ ਨੇ ਕੀਤਾ ਇਨਕਾਰ
ਦੱਸਣਯੋਗ ਹੈ ਕਿ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਬੀਤੇ ਦਿਨ ਵਿਚ ਭਾਜਪਾ ਜੁਆਇਨ ਕਰ ਲਈ ਹੈ। ਦੱਸ ਦਈਏ ਕਿ ਖਰੜ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਲਿਖਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਦੇ ਸਾਈਬਰ ਸੈੱਲ ਨੂੰ ਵੱਡੀ ਸਫ਼ਲਤਾ, ਅੰਤਰਰਾਸ਼ਟਰੀ ਗਿਰੋਹ ਦਾ ਕੀਤਾ ਪਰਦਾਫਾਸ਼
ਇੱਥੇ ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਗਿਲਕੋ ਦੇ ਮਾਲਕ ਹਨ ਅਤੇ 2017 ਤੇ 2022 ਵਿਚ ਖਰੜ ਤੋਂ ਚੋਣ ਲੜ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਗਿਣਤੀ 'ਚ UK ਦੇ ਰਿਹੈ ਵਰਕ ਵੀਜ਼ਾ, ਅੱਜ ਹੀ ਕਰੋ ਅਪਲਾਈ
NEXT STORY