ਤਰਨਤਾਰਨ (ਰਮਨ): ਸਿਵਲ ਹਸਪਤਾਲ ਤਰਨਤਾਰਨ 'ਚ ਤਾਇਨਾਤ ਇੱਕ ਕਲਾਸ ਫੋਰ ਮੁਲਾਜ਼ਮ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਜੋ ਸਿਵਲ ਹਸਪਤਾਲ ਅਧੀਨ ਆਉਂਦੇ ਪਿੰਡ ਠਰੂ ਵਿਖੇ ਸਥਿਤ ਮੁੜ ਵਸੇਬਾ ਕੇਂਦਰ ਵਿੱਚ ਡਿਊਟੀ ਕਰਦਾ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਚਰਨਜੀਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮੁਲਜ਼ਮ ਉਸ ਤੋਂ 326 ਦੀ ਰਿਪੋਰਟ ਦੇਣ ਬਦਲੇ ਡੇਢ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਦੋਸ਼ ਹੈ ਕਿ ਮੁਲਜ਼ਮ ਪਹਿਲਾਂ ਵੀ ਆਪਣੀ ਪਤਨੀ ਦੇ ਗੂਗਲ ਪੇਅ ਅਕਾਊਂਟ ਰਾਹੀਂ ਹਜ਼ਾਰਾਂ ਰੁਪਏ ਲੈ ਚੁੱਕਾ ਹੈ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਸਿਵਲ ਹਸਪਤਾਲ ਵਿਖੇ ਟਰੈਪ ਲਗਾਇਆ ਅਤੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੀਪਕ ਕੁਮਾਰ ਨੂੰ ਕਾਬੂ ਕਰ ਲਿਆ। ਵਿਜੀਲੈਂਸ ਥਾਣੇ ਵਿੱਚ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
NEXT STORY