ਅੰਮ੍ਰਿਤਸਰ (ਸਾਗਰ, ਇੰਦਰਜੀਤ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹਥਿਆਰਾਂ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੀ ਫਾਰਮੇਸੀ ਦੀ ਦੁਕਾਨ, ਘਟਨਾ CCTV 'ਚ ਕੈਦ
ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕਾਰਨ ਤਲਬ ਕੀਤਾ ਹੈ। ਐੱਸ. ਐੱਸ. ਪੀ. ਵਰਿੰਦਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਓਮ ਪ੍ਰਕਾਸ਼ ਸੋਨੀ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ।
ਇਹ ਵੀ ਪੜ੍ਹੋ : ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਟਾਈ ਗਈ ਇਹ ਪਾਬੰਦੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਓਮ ਪ੍ਰਕਾਸ਼ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦੇ ਦਿੱਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਟਾਈ ਗਈ ਇਹ ਪਾਬੰਦੀ
NEXT STORY