ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੰਨਣ ਖੁਰਦ ਵਿਖੇ ਜਲ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਹੋਣ ’ਤੇ ਕੰਮ ਕਰ ਰਹੇ ਠੇਕੇਦਾਰ ਤੋਂ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਵਾਲੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ Top 10
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਖੁੰਨਣ ਖੁਰਦ ਵਿਖੇ ਜਲ ਸਪਲਾਈ ਸਕੀਮ ਲਈ ਕੰਮ ਕਰ ਰਹੇ ਠੇਕੇਦਾਰ ਲਖਪਤ ਰਾਏ ਦੀ ਸ਼ਿਕਾਇਤ ’ਤੇ ਵਿਜੀਲੈਂਸ ਨੇ ਟਰੈਪ ਲਾ ਕੇ ਇਸ ਅਧਿਕਾਰੀ ਨੂੰ ਕਾਬੂ ਕੀਤਾ। ਆਰ. ਕੇ. ਗੁਪਤਾ ਨਿਗਰਾਨ ਇੰਜੀਨੀਅਰ (ਕੁਆਲਿਟੀ ਕੰਟਰੋਲ) ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ’ਚ ਇਕ ਲੱਖ ਰੁਪਿਆ ਜਦ ਅੱਜ ਉਸ ਨੂੰ ਵਿਜੀਲੈਂਸ ਦੀ ਬਣਾਈ ਸਕੀਮ ਅਨੁਸਾਰ ਦਿੱਤਾ ਗਿਆ ਤਾਂ ਮੌਕੇ ’ਤੇ ਹੀ ਰੰਗੇ ਹੱਥੀਂ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਸਬੰਧੀ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਸਿਹਤ ਮੰਤਰੀ ਨੇ ਦਿੱਤਾ ਅਹਿਮ ਬਿਆਨ
ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ Top 10
NEXT STORY