ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ. ਡੀ. ਪੀ. ਓ. ਦਫ਼ਤਰ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਐੱਸ. ਡੀ. ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ. ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਉਕਤ ਐੱਸ. ਡੀ. ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸੁਨੀਲ ਜਾਖੜ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ, ਲੰਗਰ ਘਪਲਾ ਮਾਮਲੇ 'ਚ SGPC ਦੀ ਸਖ਼ਤੀ, ਪੜ੍ਹੋ Top 10
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐੱਸ. ਡੀ. ਓ. ਨੇ ਉਸ ਦੇ ਪਿੰਡ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।
ਇਹ ਖ਼ਬਰ ਵੀ ਪੜ੍ਹੋ : ਦੋ ਟਰਾਲਿਆਂ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਨੌਜਵਾਨ ਡਰਾਈਵਰ ਦੀ ਦਰਦਨਾਕ ਮੌਤ
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐੱਸ. ਡੀ. ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐੱਸ. ਡੀ. ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਸਬ-ਫਾਇਰ ਅਫ਼ਸਰ ਕਾਬੂ
NEXT STORY