ਲੁਧਿਆਣਾ (ਵਿੱਕੀ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ 'ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਹੰਦਵਾੜਾ 'ਚ ਸ਼ਹੀਦ ਹੋਇਆ ਮਾਨਸਾ ਦਾ ਰਾਜੇਸ਼, ਪੰਜਾਬ ਸਰਕਾਰ ਨੇ ਕੀਤਾ ਇਹ ਫੈਸਲਾ
ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੋਲ ਅਥਾਰਟੀਆਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ, ਸੈਨੇਟਾਈਜੇਸ਼ਨ, ਵਾਰ-ਵਾਰ ਹੱਥ ਧੋਣ, ਮਾਸਕ ਤੇ ਦਸਤਾਨੇ ਪਹਿਨਣ ਅਤੇ ਹੋਰ ਰੋਕਥਾਮ ਉਪਾਵਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਵਾਇਰਸ ਕਾਰਨ 21ਵੀਂ ਮੌਤ
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇਕਰ ਕੋਈ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਦੇ ਅੰਦਰ ਆਉਂਦਾ ਹੈ ਤਾਂ ਉਹ ਟੋਲ ਪਲਾਜ਼ਾ 17 ਮਈ ਤੱਕ ਆਰਜ਼ੀ ਤੌਰ 'ਤੇ ਬੰਦ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਤੱਕ ਕੋਈ ਵੀ ਸਟੇਟ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਵਿਚ ਨਹੀਂ ਹੈ। ਸਿੰਗਲਾ ਨੇ ਦੱਸਿਆ ਕਿ 3 ਮਈ ਤੱਕ ਮੁਫ਼ਤ ਲਾਂਘਾ ਮੁਹੱਈਆ ਕਰਵਾਉਣ ਤੋਂ ਇਲਾਵਾ ਸੂਬੇ ਦੀਆਂ ਟੋਲ ਪਲਾਜ਼ਾ ਅਥਾਰਟੀਆਂ ਵੱਲੋਂ ਐਮਰਜੈਂਸੀ ਸਪਲਾਈ ਵਾਲੇ ਵਾਹਨਾਂ ਦੇ ਡਰਾਇਵਰਾਂ ਅਤੇ ਟਰੱਕਾਂ ਵਾਲਿਆਂ ਨੂੰ ਮੁਫ਼ਤ ਭੋਜਨ (ਲੰਗਰ) ਦੀ ਸੇਵਾ ਵੀ ਪ੍ਰਦਾਨ ਕੀਤੀ ਗਈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ, 42 ਹੋਰਾਂ ਦੀ ਰਿਪੋਰਟ ਆਈ ਪਾਜ਼ੇਟਿਵ
ਨਾਂਦੇੜ ਤੋਂ ਆਈ ਔਰਤ ਬਿਨਾਂ ਟੈਸਟ ਕਰਵਾਏ ਰਹੀ ਘਰ, ਹੁਣ 'ਕੋਰੋਨਾ' ਪਾਜ਼ੇਟਿਵ ਆਉਣ 'ਤੇ ਫਿਕਰਾਂ 'ਚ ਪਏ ਸਾਰੇ
NEXT STORY