ਚੰਡੀਗੜ੍ਹ (ਹਰੀਸ਼ਚੰਦਰ) – ਪੰਜਾਬ ਕੇਡਰ ਦੇ ਆਈ.ਏ.ਐੱਸ. ਅਧਿਕਾਰੀ ਵੀ. ਕੇ. ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਦਾ ਅਹੁਦਾ ਬੀਤੇ 5 ਮਹੀਨਿਆਂ ਤੋਂ ਖਾਲੀ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਇਹ ਅਹੁਦਾ ਬਣਾਇਆ ਗਿਆ ਸੀ, ਜਦ ਸੁਰੇਸ਼ ਕੁਮਾਰ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਫਰਾਂਸ 'ਚ ਰੋਕੇ ਗਏ ਪੰਜਾਬੀਆਂ ਦੇ ਮਾਮਲੇ 'ਚ CM ਮਾਨ ਨੇ ਜਾਰੀ ਕੀਤੀਆਂ ਹਦਾਇਤਾਂ, ਪੰਜਾਬ ਪੁਲਸ ਨੇ ਅਰੰਭੀ ਜਾਂਚ
ਵੀ.ਕੇ. ਸਿੰਘ 1990 ਬੈਚ ਦੇ ਆਈ.ਏ.ਐੱਸ. ਹਨ। ਡੈਪੂਟੇਸ਼ਨ ’ਤੇ ਉਹ ਕੇਂਦਰ ਸਰਕਾਰ ਦੇ ਰੱਖਿਆ ਮੰਤਰਾਲੇ ਵਿਚ ਸਕੱਤਰ ਦੇ ਅਹੁਦੇ ’ਤੇ ਸਨ ਤੇ ਪੰਜਾਬ ਸਰਕਾਰ ਦੀ ਮੰਗ ’ਤੇ ਉਨ੍ਹਾਂ ਨੂੰ ਵਾਪਸ ਮੂਲ ਕੇਡਰ ਪੰਜਾਬ ਭੇਜਿਆ ਗਿਆ ਸੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਫਾਈਲ ’ਤੇ ਸ਼ਨੀਵਾਰ ਨੂੰ ਹੀ ਸਾਈਨ ਕੀਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਗੈਸ ਕਾਰਨ ਹੋਈ 2 ਵਿਅਕਤੀਆਂ ਦੀ ਮੌਤ
NEXT STORY