ਮੋਹਾਲੀ (ਜਸਬੀਰ ਜੱਸੀ) : ਐੱਸ. ਸੀ. ਤੋਂ ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਆਪ ਵਿਧਾਇਕ ਵਿਜੇ ਸਿੰਗਲਾ ਦੀ ਪੁਲਸ ਵੱਲੋਂ ਅਦਾਲਤ ’ਚ ਦਾਖ਼ਲ ਕੀਤੀ ਗਈ ਕਲੋਜ਼ਰ ਰਿਪੋਰਟ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਹੋਈ। ਅਦਾਲਤ ’ਚ ਵਿਜੇ ਸਿੰਗਲਾ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਤੇ ਤਤਕਾਲੀ ਓ. ਐੱਸ. ਡੀ. ਪ੍ਰਦੀਪ ਕੁਮਾਰ ਹਾਜ਼ਰ ਹੋਏ।
ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਾਰੀਖ਼ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ’ਚ ਸ਼ਿਕਾਇਤਕਰਤਾ ਰਜਿੰਦਰ ਸਿੰਘ ਵੱਲੋਂ ਵੀ ਆਪਣੀ ਸਹਿਮਤੀ ਜਤਾਉਂਦਿਆ ਕਿਹਾ ਗਿਆ ਹੈ ਕਿ ਜੇਕਰ ਅਦਾਲਤ ਵੱਲੋਂ ਇਹ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਮਾਮਲੇ ’ਚ ਨਾਮਜ਼ਦ ਡਾ. ਸਿੰਗਲਾ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਪਰ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਮਾਮਲਾ ਹਾਲੇ ਵਿਚਾਰ ਅਧੀਨ ਹੈ।
ਉੱਧਰ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਡਾ. ਵਿਜੇ ਸਿੰਗਲਾ ਦੀ ਆਵਾਜ਼ ਦੇ ਨਮੂਨੇ ਲਏ ਗਏ ਸਨ ਪਰ ਫਾਰੈਂਸਿਕ ਲੈਬ ਦੀ ਜਾਂਚ ’ਚ ਡਾ. ਵਿਜੇ ਸਿੰਗਲਾ ਅਤੇ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕੀਤੀ ਗਈ ਡਾ. ਸਿੰਗਲਾ ਦੀ ਆਵਾਜ਼ ਆਪਸ ’ਚ ਮੇਲ ਨਹੀਂ ਖਾ ਰਹੇ, ਜਿਸ ਕਾਰਨ ਪੁਲਸ ਵੱਲੋਂ ਅਦਾਲਤ ’ਚ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ ਹੈ।
ਪੰਜਾਬ 'ਚ ਵੱਡਾ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ (ਵੀਡੀਓ)
NEXT STORY