ਜਲੰਧਰ (ਚੋਪੜਾ)—266 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ 71 ਸੜਕਾਂ ਅਤੇ 6 ਪੁਲਾਂ ਦਾ ਨਿਰਮਾਣ ਹੋਵੇਗਾ, ਜਿਸ ਨੂੰ ਲੈ ਕੇ ਨਾਬਾਰਡ ਨੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਉਕਤ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਿੰਦੇ ਹੋਏ ਦੱਸਿਆ ਕਿ ਇਸ ਪ੍ਰਾਜੈਕਟ ਵਿਚ 213 ਕਰੋੜ ਰੁਪਏ ਨਾਬਾਰਡ ਦਾ ਸ਼ੇਅਰ ਹੈ, ਜਦਕਿ 53 ਕਰੋੜ ਰੁਪਏ ਪੰਜਾਬ ਸਰਕਾਰ ਖਰਚ ਕਰੇਗੀ। ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਮੁਢਲੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ ਬੇਹੱਦ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ ਅਤੇ ਇਸੇ ਕੜੀ ਵਿਚ ਨਾਬਾਰਡ ਦੇ ਨਾਲ ਸੜਕ ਅਤੇ ਪੁਲ ਨਿਰਮਾਣ ਦੇ ਪ੍ਰਾਜੈਕਟ ਦਾ ਇਹ ਪਹਿਲਾ ਪੜਾਅ ਹੈ। ਉਨ੍ਹਾਂ ਦੱਸਿਆ ਕਿ ਦੂਸਰੇ ਪੜਾਅ ਵਿਚ 140 ਰੁਪਏ ਦੇ ਪ੍ਰਾਜੈਕਟ ਚੁਣੇ ਗਏ ਹਨ, ਜਿਨ੍ਹਾਂ ਦੀ ਮਨਜ਼ੂਰੀ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸਿੰਗਲਾ ਨੇ ਦੱਸਿਆ ਕਿ ਵਿਭਾਗ ਅਤੇ ਉਨ੍ਹਾਂ ਦੇ ਨਿੱਜੀ ਯਤਨਾਂ ਸਦਕਾ ਪਿਛਲੇ 2 ਸਾਲਾਂ ਵਿਚ ਇਹ ਪਹਿਲਾ ਪ੍ਰਾਜੈਕਟ ਹੈ, ਜਿਸ ਨੂੰ ਨਾਬਾਰਡ ਤੋਂ ਮਨਜ਼ੂਰੀ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਅਗਲੇ 2 ਮਹੀਨਿਆਂ ਵਿਚ ਪਹਿਲੇ ਪ੍ਰਾਜੈਕਟ ਦਾ ਕੰਮ ਸ਼ੁਰੂ ਹੋ ਜਾਵੇਗਾ। ਸਿੰਗਲਾ ਨੇ ਦੱਸਿਆ ਕਿ 500 ਕਿਲੋਮੀਟਰ ਲੰਮੇ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਕਰੀਬ ਡੇਢ ਸਾਲ ਦਾ ਸਮਾਂ ਲੱਗੇਗਾ।
ਇਨਸਾਫ ਨਾ ਮਿਲਣ ’ਤੇ ਪੀਡ਼ਤ ਪਤੀ ਨੇ ਪਰਿਵਾਰ ਸਮੇਤ ਮਰਨ ਵਰਤ ’ਤੇ ਬੈਠਣ ਦੀ ਦਿੱਤੀ ਚਿਤਾਵਨੀ
NEXT STORY