ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਪੀ.ਆਰ.ਟੀ.ਸੀ ਬੱਸ ਹਾਦਸਾ ਸੰਗਰੂਰ ਦੇ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਕੌਮੀ ਆਗੂ ਵਿਜੈਇੰਦਰ ਸਿੰਗਲਾ ਰਜਿੰਦਰਾ ਹਸਪਤਾਲ ਅਤੇ ਅਮਰ ਹਸਪਤਾਲ ਪਟਿਆਲਾ ਵਿਖੇ ਪਹੁੰਚੇ।
ਉਨ੍ਹਾਂ ਨੇ ਹਸਪਤਾਲਾਂ ਵਿਚ ਦਾਖਲ ਜ਼ਖ਼ਮੀ ਹੋਏ ਸਾਰੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈੰਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਉਨ੍ਹਾਂ ਨੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਡਾਕਟਰਾਂ ਨਾਲ ਇਲਾਜ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਹਰ ਲੋੜੀਂਦੇ ਸਹਿਯੋਗ ਦਾ ਭਰੋਸਾ ਦਿੱਤਾ।
ਸਾਬਕਾ ਮੰਤਰੀ ਸਿੰਗਲਾ ਨੇ ਇਸ ਹਾਦਸੇ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ, ਜ਼ਖ਼ਮੀਆਂ ਲਈ ਯੋਗ ਮੁਆਵਜ਼ਾ ਅਤੇ ਉਨ੍ਹਾਂ ਦੇ ਇਲਾਜ ਦਾ ਪ੍ਰਾਈਵੇਟ ਹਸਪਤਾਲਾਂ ਵਿਚ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਇਕੱਲੇ ਨਹੀਂ ਛੱਡਣਾ ਚਾਹੀਦਾ, ਸਗੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।
ਧੋਖਾਧੜੀ ਕਰਕੇ ਦੋ ਵਿਅਕਤੀਆਂ ਦੇ ਖ਼ਾਤਿਆਂ ’ਚੋਂ 12 ਲੱਖ ਰੁਪਏ ਉਡਾਏ
NEXT STORY