ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਕਾਂਗਰਸ ਪਾਰਟੀ ਨਾਲ ਸਬੰਧਿਤ ਅੱਧਾ ਦਰਜਨ ਤੋਂ ਵੱਧ ਵੱਡੇ ਲੀਡਰਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਅੱਜ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਇਕ ਸੱਚੇ-ਸੁੱਚੇ ਸਿਪਾਹੀ ਹਨ। ਇਸ ਪਾਰਟੀ ਦੀ ਉਨ੍ਹਾਂ ਦੇ ਬਜ਼ੁਰਗਾਂ ਨੇ ਵੀ ਸੇਵਾ ਕੀਤੀ ਹੈ। ਸਿੰਗਲਾ ਨੇ ਕਿਹਾ ਕਿ ਜੋ ਇਹ ਗੱਲ ਚੱਲ ਰਹੀ ਹੈ ਕਿ ਮੈਂ ਭਾਰਤੀ ਜਨਤਾ ਪਾਰਟੀ ’ਚ ਜਾ ਰਿਹਾ ਹਾਂ ਇਹ ਭਾਜਪਾ ਦੀ ਹਮੇਸ਼ਾ ਹੀ ਚਾਲ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਚੂੰਢੀ ਵੱਢਣ ਦਾ ਕੰਮ ਕੀਤਾ ਜਾਵੇ । ਭਾਜਪਾ ਨੇ ਵੱਡੀਆਂ-ਵੱਡੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਲੋਕਾਂ ਉੱਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਹੈ ।
ਇਹ ਵੀ ਪੜ੍ਹੋ : ਮਜੀਠੀਆ ’ਤੇ ਦਰਜ FIR ਮਗਰੋਂ CM ਚੰਨੀ ਦਾ ਟਵੀਟ, ਪੰਜਾਬੀਆਂ ਨੂੰ ਕੀਤੀ ਇਹ ਅਪੀਲ
ਉਨ੍ਹਾਂ ਕਿਹਾ ਕਿ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ ਅਤੇ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਵੀ ਕਾਂਗਰਸ ਪਾਰਟੀ ਦਾ ਸੱਚਾ ਸਿਪਾਹੀ ਬਣ ਕੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਸਿੰਗਲਾ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਦਾ ਨਾਂ ਵਰਤ ਕੇ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ। ਉਹ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਜਾਵੇਗਾ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਨਵਜੋਤ ਸਿੰਘ ਸਿੱਧੂ ਵੱਲੋਂ ਡੇਰਾ ਮੁਖੀ ਬਿਆਸ ਨਾਲ ਮੁਲਾਕਾਤ
NEXT STORY