ਚੰਡੀਗੜ੍ਹ : ਸ਼ਹਿਰ 'ਚ ਸੀਨੀਅਰ ਅਫਸਰ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਮਾਮਲੇ ਦੇ ਦੋਸ਼ੀ ਹਰਿਆਣਾ ਭਾਜਪਾ ਆਗੂ ਦੇ ਪੁੱਤਰ ਵਿਕਾਸ ਬਰਾਲਾ ਨੂੰ ਪ੍ਰੀਖਿਆ ਦੇਣ ਲਈ ਹਾਈਕੋਰਟ ਵਲੋਂ ਇਜਾਜ਼ਤ ਨਹੀਂ ਮਿਲੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪ੍ਰੀਖਿਆ ਦੇਣ ਲਈ ਵਿਕਾਸ ਬਰਾਲਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਹੋਈ ਪਰ ਅਦਾਲਤ ਨੇ ਵਿਕਾਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਵਿਕਾਸ ਨੂੰ ਪੁਲਸ ਹਿਰਾਸਤ 'ਚ ਹੀ ਪ੍ਰੀਖਿਆ ਦੇਣੀ ਪਵੇਗੀ। ਜ਼ਿਕਰਯੋਗ ਹੈ ਕਿ ਵਿਕਾਸ ਬਰਾਲਾ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਲਾਅ ਦਾ ਵਿਦਿਆਰਥੀ ਹੈ ਅਤੇ ਉਸ ਦੇ ਦੋਸਤ ਆਸ਼ੀਸ਼ ਕੁਮਾਰ ਨੂੰ ਪ੍ਰੀਖਿਆ ਦੇਣ ਲਈ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਪਰ ਵਿਕਾਸ ਬਰਾਲਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਨਸ਼ੀਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ 'ਚ ਕੈਦ ਤੇ ਜੁਰਮਾਨਾ
NEXT STORY