ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵੱਲੋਂ ਚੰਡੀਗੜ੍ਹ 'ਚ ਇਕ ਅਧਿਕਾਰੀ ਦੀ ਬੇਟੀ ਵਰਣਿਕਾ ਨਾਲ ਛੇੜਖਾਨੀ ਕਰਨ ਦੇ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਪੁਲਸ ਨੂੰ ਖੁੱਲ੍ਹਾ ਹੱਥ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗਲਵਾਰ ਕਿਹਾ ਕਿ ਪੁਲਸ ਨੂੰ ਇਸ ਹਾਈ-ਪ੍ਰੋਫਾਈਲ ਕੇਸ 'ਚ ਨਿਰਪੱਖਤਾ ਨਾਲ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਮੁਲਜ਼ਮ ਵਿਰੁੱਧ ਲੱਗੇ ਦੋਸ਼ਾਂ ਨੂੰ ਹਲਕੇ ਢੰਗ ਨਾਲ ਲੈਣ ਦਾ ਯਤਨ ਨਹੀਂ ਹੋਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ 'ਚ ਕੋਈ ਵੀ ਸਿਆਸੀ ਦਖਲ ਜਾਂ ਦਬਾਅ ਨਹੀਂ ਹੋਣਾ ਚਾਹੀਦਾ। ਪੁਲਸ ਨੂੰ ਨਿਰਪੱਖਤਾ ਨਾਲ ਡੂੰਘਾਈ 'ਚ ਜਾ ਕੇ ਮਾਮਲੇ ਨੂੰ ਆਖਰੀ ਫੈਸਲੇ ਤੱਕ ਪਹੁੰਚਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਇਸ ਮਾਮਲੇ 'ਚ ਨੈਤਿਕਤਾ ਦੇ ਆਧਾਰ 'ਤੇ ਅਸਤੀਫੇ ਦੀ ਮੰਗ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਕਿਹਾ ਕਿ ਇਸ ਘਟਨਾ ਲਈ ਰਾਜਨਾਥ ਸਿੰਘ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
ਭਾਵੇਂ ਅਜਿਹਾ ਕੋਈ ਕਾਂਡ ਦੇਸ਼ ਦੇ ਕਿਸੇ ਵੀ ਖੇਤਰ 'ਚ ਹੋਵੇ ਤਾਂ ਬੱਚਿਆਂ ਦੀ ਜ਼ਿੰਮੇਵਾਰੀ ਹੋਰ 'ਤੇ ਪਾਉਣੀ ਉਚਿਤ ਨਹੀਂ ਹੈ। ਲੜਕੀ ਨੂੰ ਇਨਸਾਫ ਦਿਵਾਉਣ ਲਈ ਮੁਲਜ਼ਮਾਂ ਨੂੰ ਛੱਡਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖਤ ਆਲੋਚਨਾ ਕਰਦੇ ਹੋਏ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਕਿਹਾ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਲਈ ਖੇਰ ਨੂੰ ਵੀ ਕੰਮ ਕਰਨਾ ਚਾਹੀਦਾ ਹੈ। ਕੈਪਟਨ ਨੇ ਸੰਸਦ ਭਵਨ ਤੋਂ ਬਾਹਰ ਕਿਰਨ ਖੇਰ ਨਾਲ ਵੀ ਮੁਲਾਕਾਤ ਕੀਤੀ।
ਚੰਡੀਗੜ੍ਹ ਛੇੜਖਾਨੀ ਮਾਮਲਾ: ਵਰਣਿਕਾ ਤਾਂ ਮੇਰੀ ਧੀ ਵਰਗੀ : ਸੁਭਾਸ਼ ਬਰਾਲਾ
NEXT STORY