ਚੰਡੀਗੜ੍ਹ (ਸੰਦੀਪ) - ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ 'ਚ ਸੈਸ਼ਨ ਕੋਰਟ ਨੇ ਹਰਿਆਣਾ ਭਾਜਪਾ ਪ੍ਰਦੇਸ਼ ਪ੍ਰਧਾਨ ਦੇ ਬੇਟੇ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਚੌਥੀ ਵਾਰ ਰੱਦ ਕਰ ਦਿੱਤੀ। ਅਦਾਲਤ ਨੇ ਸੁਣਵਾਈ ਦੌਰਾਨ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਨੂੰ ਰੱਦ ਕਰ ਦਿੱਤਾ। ਵਿਕਾਸ ਬਰਾਲਾ ਵਲੋਂ ਦਾਇਰ ਪਟੀਸ਼ਨ 'ਚ ਇਸ ਵਾਰ ਦਲੀਲ ਦਿੱਤੀ ਗਈ ਹੈ ਕਿ ਥਾਣਾ ਪੁਲਸ ਕੇਸ 'ਚ ਜਾਂਚ ਪੂਰੀ ਕਰ ਚੁੱਕੀ ਹੈ ਤੇ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ। ਉਥੇ ਕੇਸ ਦਾ ਟ੍ਰਾਇਲ ਵੀ ਛੇਤੀ ਸ਼ੁਰੂ ਹੋਣ ਵਾਲਾ ਹੈ। ਇਸ ਤੋਂ ਇਲਾਵਾ ਦਲੀਲ ਦਿੱਤੀ ਗਈ ਕਿ ਮਾਮਲੇ 'ਚ ਵਿਕਾਸ ਖਿਲਾਫ ਸ਼ੁਰੂ ਤੋਂ ਹੀ ਮੀਡੀਆ ਟ੍ਰਾਇਲ ਚਲਾਇਆ ਜਾ ਰਿਹਾ ਹੈ। ਇਸ ਕਾਰਨ ਉਸ ਨੂੰ ਹੁਣ ਤਕ ਜ਼ਮਾਨਤ ਨਹੀਂ ਮਿਲ ਸਕੀ ਹੈ। ਉਹ ਲੰਬੇ ਸਮੇਂ ਤੋਂ ਪੁਲਸ ਹਿਰਾਸਤ 'ਚ ਹੈ। ਹੁਣ ਪੁਲਸ ਨੇ ਵਿਕਾਸ ਤੋਂ ਕਿਸੇ ਤਰ੍ਹਾਂ ਦੀ ਪੁੱਛਗਿੱਛ ਵੀ ਨਹੀਂ ਕਰਨੀ ਹੈ, ਇਸ ਆਧਾਰ 'ਤੇ ਵਿਕਾਸ ਨੂੰ ਜ਼ਮਾਨਤ ਦਾ ਲਾਭ ਦਿੱਤਾ ਜਾਵੇ।
ਮੁਲਜ਼ਮ ਪ੍ਰਭਾਵਸ਼ਾਲੀ ਗਵਾਹਾਂ ਨੂੰ ਕਰ ਸਕਦਾ ਹੈ ਪ੍ਰਭਾਵਿਤ
ਪੁਲਸ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਮੁਲਜ਼ਮ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਪ੍ਰਭਾਵਸ਼ਾਲੀ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਲਈ ਜ਼ਮਾਨਤ ਦਾ ਲਾਭ ਨਹੀਂ ਦਿੱਤਾ ਜਾਣਾ ਚਾਹੀਦਾ। ਸੈਸ਼ਨ ਕੋਰਟ ਨੇ ਸੁਣਵਾਈ ਦੌਰਾਨ ਬਚਾਅ ਪੱਖ ਤੇ ਅਭਿਯੋਜਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਮਾਮਲਾ ਬੇਹੱਦ ਗੰਭੀਰ ਹੈ।
ਕੈਸ਼ ਵੈਨ ਲੁੱਟ ਕਾਂਡ ਦਾ ਮਾਸਟਰ ਮਾਈਂਡ ਸਾਥੀਆਂ ਸਮੇਤ ਕਾਬੂ
NEXT STORY