ਚੰਡੀਗੜ੍ਹ (ਸੁਸ਼ੀਲ ਰਾਜ) - ਹਰਿਆਣਾ ਦੇ ਇਕ ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਆਸ਼ੀਸ਼ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਪਿੱਛੋਂ ਪੁਲਸ ਨੇ ਸ਼ਨੀਵਾਰ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਦੋਵਾਂ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ। ਅਦਾਲਤ ਵਿਚ ਸੁਣਵਾਈ ਤੋਂ ਪਹਿਲਾਂ ਵਿਕਾਸ ਬਰਾਲਾ ਨੇ ਆਪਣੇ ਵਕੀਲ ਸੂਰਜ ਪ੍ਰਕਾਸ਼ ਨੂੰ ਕਿਹਾ ਕਿ ਉਸ ਨੂੰ ਤਾਂ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਉਸਨੂੰ ਜੇਲ ਜਾਣ ਤੋਂ ਡਰ ਲੱਗ ਰਿਹਾ ਹੈ। ਜਲਦੀ ਹੀ ਜ਼ਮਾਨਤ ਕਰਵਾ ਦਿਓ। ਸ਼ਨੀਵਾਰ ਦੁਪਹਿਰ ਲਗਭਗ 1 ਵਜੇ ਦੋ ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਪਿੱਛੋਂ ਡੀ. ਐੱਸ. ਪੀ. ਸਤੀਸ਼ ਕੁਮਾਰ ਨੇ ਵਿਕਾਸ ਅਤੇ ਆਸ਼ੀਸ਼ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ। ਸ਼ਨੀਵਾਰ ਵੀ ਦੋਵਾਂ ਨੇ ਅਦਾਲਤ ਅੰਦਰ ਆਪਣਾ ਮੂੰਹ ਰੁਮਾਲ ਨਾਲ ਲੁਕੋਇਆ ਹੋਇਆ ਸੀ। ਡਿਊਟੀ ਮੈਜਿਸਟਰੇਟ ਦੇ ਸਾਹਮਣੇ ਜਾਂਚ ਅਧਿਕਾਰੀ ਨੇ ਕਿਹਾ ਕਿ ਦੋ ਦਿਨ ਦੇ ਪੁਲਸ ਰਿਮਾਂਡ ਦੌਰਾਨ ਪੁਲਸ ਨੇ ਵਿਕਾਸ ਬਰਾਲਾ ਅਤੇ ਆਸ਼ੀਸ਼ ਕੋਲੋਂ ਸਾਰੀ ਪੁੱਛਗਿਛ ਕਰ ਲਈ ਹੈ। ਪੁਲਸ ਨੇ ਉਨ੍ਹਾਂ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਨਹੀਂ ਕੀਤੀ। ਇਸ ਕਾਰਨ ਡਿਊਟੀ ਮੈਜਿਸਟਰੇਟ ਨੇ ਦੋਵਾਂ ਨੂੰ 25 ਅਗਸਤ ਤੱਕ ਲਈ ਜੇਲ ਭੇਜ ਦਿੱਤਾ ਹੈ।
ਪਿਤਾ ਨੇ ਕਿਹਾ ਸੀ-ਪਰਿਵਾਰ ਦਾ ਨਾਂ ਖਰਾਬ ਕਰ ਦਿੱਤਾ, ਪੁਲਸ ਕੋਲ ਜਾਓ
ਵਕੀਲ ਦੀ ਮੰਨੀਏ ਤਾਂ ਵਿਕਾਸ ਨੇ ਆਪਣੇ ਪਿਤਾ ਨੂੰ ਕਿਹਾ ਸੀ ਕਿ ਉਸ 'ਤੇ ਲਾਏ ਜਾ ਰਹੇ ਦੋਸ਼ ਗਲਤ ਹਨ, ਜਦਕਿ ਪਿਤਾ ਦਾ ਕਹਿਣਾ ਸੀ ਕਿ ਵਿਕਾਸ ਨੇ ਪਰਿਵਾਰ ਦਾ ਨਾਂ ਖਰਾਬ ਕਰ ਦਿੱਤਾ ਹੈ, ਇਸ ਲਈ ਉਹ ਪੁਲਸ ਕੋਲ ਜਾਏ। ਵਿਕਾਸ ਬਰਾਲਾ ਅਤੇ ਆਸ਼ੀਸ਼ ਦੇ ਦੋ ਦਿਨ ਦੇ ਪੁਲਸ ਰਿਮਾਂਡ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੋਵਾਂ ਨੂੰ ਮਿਲਣ ਲਈ ਪੁਲਸ ਸਟੇਸ਼ਨ ਨਹੀਂ ਆਏ।
ਗੰਦਗੀ ਤੇ ਸੜਕ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਨਾਅਰੇਬਾਜ਼ੀ
NEXT STORY