ਲੁਧਿਆਣਾ (ਗਣੇਸ਼): ਵਿਕਰਮਜੀਤ ਖ਼ੁਦਕੁਸ਼ੀ ਮਾਮਲੇ ਵਿਚ ਅਦਾਲਤ ਨੇ ਮ੍ਰਿਤਕ ਦੀ ਸੱਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਫ਼ਿਲਹਾਲ ਖਾਰਿਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਧੀਕ ਸੈਸ਼ਨ ਜੱਜ ਲੁਧਿਆਣਾ ਜਗਦੀਪ ਸੂਦ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਦੋਂ ਤਕ ਫ਼ੋਰੈਂਸਿਕ ਸਾਈਂਸ ਲੈਬ ਦੀ ਰਿਪੋਰਟ ਨਹੀਂ ਆਉਂਦੀ, ਉਦੋਂ ਤਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਜ਼ਰੂਰਤ ਨਹੀਂ ਮੰਨੀ ਗਈ।
ਅਦਾਲਤ ਵਿਚ ਜਾਂਚ ਅਧਿਕਾਰੀ ਦੇ ਬਿਆਨ ਦੇ ਅਧਾਰ 'ਤੇ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਨਾਲ ਹੀ ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ FSL ਦੀ ਰਿਪੋਰਟ ਆਉਣ ਮਗਰੋਂ ਹੀ ਜੇ ਗ੍ਰਿਫ਼ਤਾਰੀ ਦੀ ਲੋੜ ਪਈ ਤਾਂ ਪਹਿਲਾਂ ਮੁਲਜ਼ਮਾਂ ਨੂੰ ਸੂਚਨਾ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ 3 ਦਿਨ ਦਾ ਸਮਾਂ ਦਿੱਤਾ ਜਾਵੇਗਾ, ਤਾਂ ਜੋ ਉਹ ਕਾਨੂੰਨੀ ਉਪਾਅ ਕਰ ਸਕਣ। ਇਹ ਹੁਕਮ 10 ਅਪ੍ਰੈਲ 2026 ਨੂੰ ਸੁਣਾਇਆ ਗਿਆ।
ਜ਼ਿਕਰਯੋਗ ਹੈ ਕਿ 28 ਮਾਰਚ ਨੂੰ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਕੈਂਡਲ ਮਾਰਚ, ਧਰਨਾ ਤੇ ਪੁਲਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ
NEXT STORY