ਚੰਡੀਗੜ੍ਹ (ਅੰਕੁਰ)- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਹੁਨਰ ਵਿਕਾਸ ਤੇ ਉੱਦਮਤਾ ਮੰਤਰਾਲੇ ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ (ਐੱਨ. ਏ. ਸੀ.) ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਦੇਸ਼ ਭਰ ’ਚ ਵੋਕੇਸ਼ਨਲ ਸਿਖਲਾਈ ਤੇ ਅਪ੍ਰੈਂਟਿਸਸ਼ਿਪ ਪ੍ਰੋਗਰਾਮਾਂ ਨੂੰ ਵਧਾਉਣ ਦੇ ਸਰਕਾਰ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਮੁੱਖ ਭਾਗੀਦਾਰਾਂ ਨਾਲ ਮਿਲ ਕੇ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਅਪ੍ਰੈਂਟਿਸਸ਼ਿਪ ਦੀ ਮਿਆਦ ਦੌਰਾਨ ਅਪ੍ਰੈਂਟਿਸ ਨੂੰ ਇਕ ਵਜ਼ੀਫ਼ਾ ਮਿਲੇਗਾ, ਜਿਸ ਦਾ 50% ਸਰਕਾਰ ਵੱਲੋਂ ਅਦਾ ਕੀਤਾ ਜਾਣਾ ਹੈ। ਅਪ੍ਰੈਂਟਿਸਸ਼ਿਪ ਦੀ ਮਿਆਦ ਇਕ ਸਾਲ ਹੋਵੇਗੀ, ਜਿਸ ’ਚ ਨੌਜਵਾਨਾਂ ਨੂੰ ਨੌਕਰੀ ’ਤੇ ਬੇਸ਼ਕੀਮਤੀ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
ਪੰਜਾਬ ’ਚ ਅੱਠ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.)’ਚ ਇਕ ਅਪ੍ਰੈਂਟਿਸਸ਼ਿਪ ਮੇਲਾ ਲਾਇਆ ਗਿਆ। ਇਸ ਈਵੈਂਟ ’ਚ 4,000 ਤੋਂ ਵੱਧ ਵਿਦਿਆਰਥੀਆਂ ਨੇ ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਕਰਵਾਈ, ਜੋ ਸਿੱਖਿਆ ਤੇ ਰੁਜ਼ਗਾਰ ਵਿਚਕਾਰ ਪਾੜੇ ਨੂੰ ਭਰਨ ਵੱਲ ਇਕ ਅਹਿਮ ਕਦਮ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਲਈ ਸਖ਼ਤ ਫ਼ਰਮਾਨ! ਕੀਤੀ ਇਹ ਗਲਤੀ ਤਾਂ ਨਹੀਂ ਦੇ ਸਕਣਗੇ ਬੋਰਡ ਪ੍ਰੀਖਿਆ
NEXT STORY