ਦਿੱਲੀ/ਚੰਡੀਗੜ੍ਹ (ਕਮਲ) : ਰਾਜ ਸਭਾ ਦੇ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਜੋ ਕਿ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ ਤੇ ਪਹਿਲਾਂ ਹੀ ਅਫਗਾਨ ਸ਼ਰਨਾਰਥੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਹੁਨਰ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ, ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਨੂੰ ਵੀ ਈ.ਡਬਲਯੂ.ਐੱਸ. ਫਲੈਟ ਮੁਹੱਈਆ ਕਰਵਾਏ ਜਾਣ ਤਾਂ ਜੋ ਉਹ ਵੀ ਸਨਮਾਨਜਨਕ ਜੀਵਨ ਬਤੀਤ ਕਰ ਸਕਣ ਅਤੇ ਇੱਥੇ ਵਪਾਰ ਕਰ ਸਕਣ। ਉਨ੍ਹਾਂ ਦਾ ਇਹ ਬਿਆਨ ਦਿੱਲੀ ਦੇ ਬੱਕਰਵਾਲਾ ਵਿੱਚ ਰੋਹਿੰਗਿਆ ਸ਼ਰਨਾਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਵਾਲੇ EWS ਫਲੈਟ ਮੁਹੱਈਆ ਕਰਵਾਉਣ ਸਬੰਧੀ ਹਰਦੀਪ ਸਿੰਘ ਪੁਰੀ ਦੇ ਟਵੀਟ ਤੋਂ ਬਾਅਦ ਆਇਆ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ਵਿਵਾਦਾਂ 'ਚ, ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਬੁੱਧਵਾਰ ਸਪੱਸ਼ਟ ਕੀਤਾ ਹੈ ਕਿ ਉਸ ਨੇ ਦਿੱਲੀ ਵਿੱਚ ਰੋਹਿੰਗਿਆ ਮੁਸਲਮਾਨਾਂ ਨੂੰ ਈ.ਡਬਲਿਊ.ਐੱਸ. (ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ) ਦੀ ਸ਼੍ਰੇਣੀ ਦੇ ਫਲੈਟ ਮੁਹੱਈਆ ਕਰਵਾਉਣ ਲਈ ਕੋਈ ਨਿਰਦੇਸ਼ ਨਹੀਂ ਦਿੱਤਾ ਸਗੋਂ ਕੇਜਰੀਵਾਲ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗੈਰ-ਕਾਨੂੰਨੀ ਵਿਦੇਸ਼ੀਆਂ ਨੂੰ ਉਨ੍ਹਾਂ ਦੀ ਮੌਜੂਦਾ ਥਾਂ ’ਤੇ ਹੀ ਰੱਖਿਆ ਜਾਣਾ ਚਾਹੀਦਾ ਹੈ। ਗ੍ਰਹਿ ਮੰਤਰਾਲਾ ਨੇ ਇਹ ਵੀ ਕਿਹਾ ਕਿ ਗੈਰ-ਕਾਨੂੰਨੀ ਵਿਦੇਸ਼ੀ ਰੋਹਿੰਗਿਆ ਨੂੰ ਕਾਨੂੰਨ ਅਨੁਸਾਰ ਉਨ੍ਹਾਂ ਦੇ ਦੇਸ਼ ਨਿਕਾਲੇ ਤੱਕ ਨਜ਼ਰਬੰਦੀ ਕੇਂਦਰਾਂ ਵਿਚ ਰੱਖਿਆ ਜਾਣਾ ਚਾਹੀਦਾ ਹੈ ਅਤੇ ਦਿੱਲੀ ਸਰਕਾਰ ਨੂੰ ਉਨ੍ਹਾਂ ਦੇ ਠਹਿਰਨ ਦੀ ਮੌਜੂਦਾ ਜਗ੍ਹਾ ਨੂੰ ਨਜ਼ਰਬੰਦੀ ਕੇਂਦਰ ਵਜੋਂ ਐਲਾਨ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।
ਖ਼ਬਰ ਇਹ ਵੀ : ਮੂਸੇਵਾਲਾ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਉਥੇ 'ਆਪ' MLA ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ TOP 10
ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬੁੱਧਵਾਰ ਨੂੰ ਟਵੀਟ ਕੀਤਾ ਸੀ ਕਿ ਭਾਰਤ ਸਰਕਾਰ ਦਿੱਲੀ ਵਿੱਚ ਰੋਹਿੰਗਿਆ ਸ਼ਰਨਾਰਥੀਆਂ ਨੂੰ ਰਿਹਾਇਸ਼ ਅਤੇ ਪੁਲਸ ਸੁਰੱਖਿਆ ਪ੍ਰਦਾਨ ਕਰੇਗੀ। ਕੁਝ ਘੰਟਿਆਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀ ਕੋਈ ਯੋਜਨਾ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੂਸੇਵਾਲਾ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਉਥੇ 'ਆਪ' MLA ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ TOP 10
NEXT STORY