ਬੁਢਲਾਡਾ (ਮਨਜੀਤ) - ਇੱਥੌਂ ਦੇ ਨੇੜਲੇ ਪਿੰਡ ਅਹਿਮਦਪੁਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਸਮੂਹ ਨਗਰ ਦੀਆਂ ਗਲੀਆਂ 'ਚ ਸਫਾਈ ਅਭਿਆਨ ਸ਼ੁਰੂ ਕੀਤਾ। ਇਸ ਅਭਿਆਨ 'ਚ ਭਾਈ ਘਨੱਈਆ ਲੋਕ ਸੇਵਾ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਅਤੇ ਬਾਬਾ ਜੀਵਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਪ੍ਰਬੰਧਕ ਕਮੇਟੀਆਂ ਨੇ ਸਹਿਯੋਗ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਗੋਪੀ, ਮੀਤ ਪ੍ਰਧਾਨ ਗਗਨਦੀਪ ਸਿੰਘ ਕਾਲਾ ਨੇ ਦੱਸਿਆ ਕਿ ਪਿੰਡ 'ਚ ਵੱਖ-ਵੱਖ ਹੋਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਕਲੱਬ ਵੱਲੋਂ ਪੂਰਨ ਪਿੰਡ ਦੀ ਸਫਾਈ ਕੀਤੀ ਜਾਵੇਗੀ ਤਾਂ ਕਿ ਵਾਤਾਵਰਣ ਦੂਸ਼ਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸਫਾਈ ਨਾਲ ਸਿਹਤ 'ਤੇ ਮਾੜਾ ਅਸਰ ਨਹੀਂ ਪੈਂਦਾ ਅਤੇ ਪਿੰਡ ਸਾਫ-ਸੁਥਰਾ ਲੱਗਦਾ ਹੈ। ਇਸ ਮੌਕੇ ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਢਿੱਲੋਂ, ਗੁਰੂ ਘਰ ਦੇ ਪ੍ਰਧਾਨ ਰਘੁਵੀਰ ਸਿੰਘ ਰੰਧਾਵਾ, ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਪ੍ਰਬੰਧਕ ਗੁਰਜੰਟ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
ਕਾਂਗਰਸ ਸਰਕਾਰ ਦੇ ਹਰ ਜ਼ੁਲਮ ਦਾ ਟਾਕਰਾ ਕਰਾਂਗੇ - ਅਕਾਲੀ ਆਗੂ
NEXT STORY