ਬੁਢਲਾਡਾ (ਮਨਜੀਤ) - ਪਿੰਡ ਅਹਿਮਦਪੁਰ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਇੱਕਠ ਨੂੰ ਸੰਬੋਧਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਇੱਕਠ ਦੀ ਅਗਵਾਈ ਕਾਂਗਰਸ ਪਾਰਟੀ ਦੇ ਸੀਨੀਅਰੀ ਆਗੂ ਸੁਖਦੇਵ ਸਿੰਘ ਭੱਟੀ ਆਈ. ਪੀ. ਐੱਸ (ਰਿਟ:) ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੁੱਚੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਕਾਂਗਰਸ ਪਾਰਟੀ ਦੇ ਵਰਕਰਾਂ (ਸਿਪਾਹੀਆਂ) ਦਾ ਮੁੱਢਲਾ ਫਰਜ਼ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਪੀਣ ਵਾਲੇ ਪਾਣੀ, ਪਿੰਡ ਦੀਆਂ ਗਲੀਆਂ-ਨਾਲੀਆਂ, ਬੁਢਾਪਾ ਪੈਨਸ਼ਨਾਂ ਅਤੇ ਲੋੜਵੰਦਾਂ ਨੂੰ ਘਰ ਬਣਾ ਕੇ ਦੇਣ ਦੀਆਂ ਸਮੱਸਿਆਵਾਂ ਆਗੂ ਸਾਹਮਣੇ ਪੇਸ਼ ਕੀਤੀਆਂ। ਉਨ੍ਹਾਂ ਨੇ ਇਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਭੱਟੀ ਨੇ ਕਿਹਾ ਕਿ ਤੁਹਾਡੀਆਂ ਸਮੱਸਿਆਵਾਂ ਮੇਰੀਆਂ ਨਿੱਜੀ ਸਮੱਸਿਆਵਾਂ ਹਨ। ਇਨ੍ਹਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਵਾਟਰ ਸਪਲਾਈ ਦੇ ਐੱਸ. ਡੀ. ਓ ਸ਼ੰਭੂ ਨਾਥ, ਜੇ. ਈ. ਅਵਤਾਰ ਸਿੰਘ, ਮਾ: ਪ੍ਰਕਾਸ਼ ਚੰਦ ਸ਼ਰਮਾ, ਸੀਨੀਅਰੀ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਪਿਆਰੀ ਆਦਿ ਤੋਂ ਇਲਾਵਾ ਹੋਰ ਕਈ ਮੈਂਬਰ ਮੌਜੂਦ ਸਨ।
ਬਜ਼ੁਰਗ ਔਰਤ ਦੀ ਸ਼ਾਤਰ ਚਾਲ ਨੇ ਫੇਲ ਕੀਤਾ ਲੁਟੇਰਿਆਂ ਦਾ ਪਲਾਨ, ਫਿਰ...
NEXT STORY