ਲਹਿਰਾ ਮੁਹੱਬਤ (ਮਨੀਸ਼) : ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਪਿੰਡ ਬਾਠ ਦੇ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਵੀ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਸੁੱਖਾ ਵਜੋਂ ਹੋਈ ਹੈ ਜੋ ਕਿ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਦਾ ਹੀ ਭਤੀਜਾ ਸੀ। ਜ਼ਖਮੀ ਹੋਏ ਵਿਅਕਤੀਆਂ 'ਚ ਸਰਪੰਚ ਕੁਲਵਿੰਦਰ ਸਿੰਘ, ਉਸਦੀ ਪਤਨੀ ਵੀਰਪਾਲ ਕੌਰ ਅਤੇ ਭਤੀਜਾ ਮਹਿਕਦੀਪ ਸਿੰਘ ਪੁੱਤਰ ਭਿੰਦਾ ਸਿੰਘ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਲੰਘੀਂ ਰਾਤ ਇੰਨਾਂ ਹਥਿਆਰਬੰਦ ਵਿਅਕਤੀਆਂ ਨੇ ਹੀ ਭਿੰਦਾ ਸਿੰਘ ਦੇ ਗੰਭੀਰ ਸੱਟਾਂ ਮਾਰੀਆਂ ਸਨ ਜੋ ਬਠਿੰਡਾ ਦੇ ਹਸਪਤਾਲ 'ਚ ਜ਼ੇਰੇ ਇਲਾਜ ਹੈ। ਨਥਾਣਾ ਥਾਣਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆਂ ਨੇ ਬੁੱਢੀ ਜਨਾਨੀ ਨੂੰ ਵੀ ਨਹੀਂ ਬਖਸ਼ਿਆ, ਕੀਤਾ ਸਮੂਹਿਕ ਜਬਰ-ਜਨਾਹ
ਪਰਿਵਾਰਕ ਮੈਂਬਰ ਕਰਮਜੀਤ ਕੌਰ ਨੇ ਦੱਸਿਆ ਕਿ ਐਤਵਾਰ ਦਿਨ-ਦਿਹਾੜੇ ਅਣਪਛਾਤੇ ਹਥਿਆਰਬੰਦ ਵਿਅਕਤੀ ਸਰਪੰਚ ਕੁਲਵਿੰਦਰ ਸਿੰਘ ਦੇ ਘਰ ਆਏ ਅਤੇ ਸਰਪੰਚ ਸਮੇਤ ਪਤਨੀ ਅਤੇ ਭਤੀਜੇ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਾਰਾਂ ਵਲੋਂ ਗੋਲੀਆਂ ਚਲਾਏ ਜਾਣ ਨਾਲ ਸਰਪੰਚ ਦੇ ਭਤੀਜੇ ਸੁਖਰਾਜ ਸਿੰਘ ਦੀ ਮੌਤ ਹੋ ਗਈ ਅਤੇ ਮਹਿਕਦੀਪ ਸਿੰਘ ਜ਼ਖਮੀ ਹੋ ਗਿਆ। ਕਰਮਜੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ 'ਚ ਅੰਮ੍ਰਿਤਪਾਲ ਸਿੰਘ, ਤਾਰੀ ਸਿੰਘ ਅਤੇ ਫੱਤੂ ਸਿੰਘ, ਬਲਵਿੰਦਰ ਸਿੰਘ ਅਤੇ ਜਿੰਦਾ ਸਿੰਘ ਅਤੇ ਹਰਦੀਪ ਸਿੰਘ (ਸਾਰੇ ਵਾਸੀ ਪਿੰਡ ਬਾਠ) ਸਮੇਤ ਕੁਝ ਅਣਪਛਾਤੇ ਵਿਅਕਤੀ ਵੀ ਸ਼ਾਮਲ ਸਨ। ਪਿੰਡ ਵਾਸੀਆਂ 'ਚ ਇਸ ਘਟਨਾ ਕਾਰਨ ਕਾਫੀ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਇਸ ਤੋਂ ਪਹਿਲਾਂ ਠੋਸ ਕਾਰਵਾਈ ਕੀਤੀ ਹੁੰਦੀ ਤਾਂ ਇਸ ਦੁਖਾਂਤ ਨੂੰ ਰੋਕਿਆ ਜਾ ਸਕਦਾ ਸੀ।
ਇਹ ਵੀ ਪੜ੍ਹੋਂ : ਘਰ ਛੱਡ ਕੇ ਗਈ 14 ਸਾਲਾ ਕੁੜੀ ਨੇ ਬਿਆਨ ਕੀਤੀ ਰੂਹ ਕੰਬਾਊ ਦਾਸਤਾਨ, ਇੰਝ ਚੜ੍ਹੀ ਸੀ ਦਲਾਲਾਂ ਦੇ ਹੱਥ
ਕੋਰੋਨਾ ਸੰਕਟ : ਪੰਜਾਬ 'ਚ ਪ੍ਰੀਖਿਆਵਾਂ ਕਰਾਉਣ ਲਈ ਯੂਨੀਵਰਸਿਟੀਆਂ/ਕਾਲਜਾਂ ਨੂੰ ਨਿਰਦੇਸ਼ ਜਾਰੀ
NEXT STORY