ਬੁਢਲਾਡਾ (ਬਾਂਸਲ) : ਨਜ਼ਦੀਕ ਪਿੰਡ ਦਰੀਆਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਰਾਜਦੀਪ ਸਿੰਘ ਜੋ ਰੋਜ਼ਾਨਾ ਦੀ ਤਰ੍ਹਾਂ ਬੁਢਲਾਡਾ ਸਬਜ਼ੀ ਮੰਡੀ ਵਿਚ ਸਵੇਰੇ 4 ਵਜੇ ਪਿੰਡ ਤੋਂ ਬੁਢਲਾਡਾ ਆ ਰਿਹਾ ਸੀ ਤਾਂ ਪਿੰਡ ਦੇ ਨਜ਼ਦੀਕ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਭਵਿੱਖਬਾਣੀ
ਲਾਸ਼ ਨੂੰ ਦੇਖਣ ਤੋਂ ਪਤਾ ਚੱਲਦਾ ਹੈ ਕਿ ਰਾਜਦੀਪ ਉਪਰ ਤੇਜ਼ ਹਥਿਆਰਾਂ ਨਾਲ ਹਮਲਾ ਕੀਤਾ ਹੈ। ਲਾਸ਼ ਨਜ਼ਦੀਕ ਉਸਦੀ ਸਕੂਟਰੀ ਵੀ ਖੜੀ ਪਾਈ ਗਈ। ਦੂਜੇ ਪਾਸੇ ਐੱਸਐੱਚਓ ਸਿਟੀ ਬੁਡਲਾਡਾ ਕੰਵਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੇ ਕਤਲ ਕਾਰਣ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਗਮ ਕਮਿਸ਼ਨਰ ਵੱਲੋਂ ਆਉਣ ਵਾਲੇ ਬਰਸਾਤੀ ਸੀਜ਼ਨ ਸਬੰਧੀ ਹਦਾਇਤਾਂ ਜਾਰੀ
NEXT STORY