ਮਾਨਸਾ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਪਿੰਡ ਮੂਸਾ ਪਹੁੰਚ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਦੁਖ ਪ੍ਰਗਟ ਕਰਨਗੇ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੁਲਸ ਨੇ ਘੇਰਾ ਬਣਾਇਆ ਹੋਇਆ ਹੈ ਤਾਂਕਿ ਮੀਡੀਆ ਨੂੰ ਦੂਰ ਰੱਖਿਆ ਜਾ ਸਕੇ। ਸਿੱਧੂ ਮੂਸੇਵਾਲਾ ਦੇ ਘਰ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਦੇ ਘਰ ਪੁੱਜੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ, ਭਾਰੀ ਵਿਰੋਧ ਹੋਣ ’ਤੇ ਵਾਪਸ ਮੁੜੇ (ਵੀਡੀਓ)
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੂਸਾ ਵਿਖੇ ਸਵੇਰੇ 8 ਵਜੇ ਆਉਣਾ ਸੀ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਰਕੇ ਉਹ ਦੇਰੀ ਨਾਲ ਮੂਸੇਵਾਲਾ ਦੇ ਘਰ ਪਹੁੰਚੇ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸਾ ਪਹੁੰਚੇ, ਜਿਨ੍ਹਾਂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਸੀ। ਘਰ ਦੇ ਬਾਹਰ ਇਕੱਠੇ ਹੋਏ ਪਿੰਡ ਵਾਸੀਆਂ ਨੇ ਵਿਧਾਇਕ ਨੂੰ ਮੂਸੇਵਾਲਾ ਦੇ ਘਰ ਜਾਣ ਨਹੀਂ ਦਿੱਤਾ ਅਤੇ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਜ਼ਬਰਦਸਤ ਵਿਰੋਧ ਤੋਂ ਬਾਅਦ ਉਹ ਵਾਪਸ ਮੁੜ ਗਏ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ, ਲੱਗੀਆਂ ਛਬੀਲਾਂ (ਤਸਵੀਰਾਂ)
NEXT STORY