ਪਠਾਨਕੋਟ (ਧਰਮੇਂਦਰ) - ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਭਾਵੇਂ ਸਰਕਾਰ ਵੱਲੋਂ ਲੱਖ ਯਤਨ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸੂਬੇ ਦੇ ਲੋਕਾਂ ਨੂੰ ਇਸ ਨਸ਼ੇ ਨੂੰ ਰੋਕਣ ਦੇ ਲਈ ਆਪਣਾ ਯੋਗਦਾਨ ਜ਼ਰੂਰ ਦੇਣਾ ਚਾਹੀਦਾ ਹੈ। ਜਿਸ ਦਾ ਇੱਕ ਉਪਰਾਲਾ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੇ ਹਲਕਾ ਭੋਆ ਅਤੇ ਪਿੰਡ ਪੋਲਾ ਦੀ ਪੰਚਾਇਤ ਵੱਲੋਂ ਕੀਤਾ ਗਿਆ ਹੈ। ਇਸ ਵਿੱਚ ਪਿੰਡ ਦੀ ਪੰਚਾਇਤ ਨੇ ਹੁਕਮ ਜਾਰੀ ਕੀਤਾ ਹੈ ਕਿ ਜੇਕਰ ਕੋਈ ਵੀ ਨਸ਼ਾ ਵੇਚਦਾ ਜਾਂ ਕਰਦਾ ਹੋਇਆ ਪਿੰਡ ਵਿੱਚ ਫੜਿਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੋ ਹੁਕਮ ਪੰਚਾਇਤ ਵੱਲੋਂ ਜਾਰੀ ਕੀਤੇ ਗਏ ਹਨ ਉਨ੍ਹਾਂ ਹੁਕਮਨਾਮਿਆਂ ਨੂੰ ਗਲੀਆਂ ਮੁਹੱਲਿਆਂ ਦੀਆਂ ਕੰਧਾਂ ਦੇ ਉੱਪਰ ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਲਗਾਇਆ ਜਾ ਰਿਹਾ ਹੈ ਤਾਂ ਕਿ ਇਸ ਨਸ਼ੇ ਦੇ ਕੋੜ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕੇ। ਦੂਸਰੀਆਂ ਪੰਚਾਇਤਾਂ ਨੂੰ ਵੀ ਇਹ ਲੋਕ ਅਪੀਲ ਕਰ ਰਹੇ ਹਨ ਕਿ ਉਹ ਵੀ ਅੱਗੇ ਆਉਣ ਅਤੇ ਇਸ ਨਸ਼ੇ ਨੂੰ ਖਤਮ ਕਰਨ ਦੇ ਵਿੱਚ ਆਪਣਾ ਯੋਗਦਾਨ ਦੇਣ।
ਇਸ ਬਾਰੇ ਜਦੋਂ ਪਿੰਡ ਦੇ ਸਥਾਨਕ ਲੋਕਾਂ ਅਤੇ ਪਿੰਡ ਦੀ ਪੰਚਾਇਤ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਕਾਫੀ ਜਿਆਦਾ ਨਸ਼ਾ ਵਧ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਦੇ ਪਿੰਡ ਦੇ ਨੌਜਵਾਨਾਂ ਨੂੰ ਬਚਾਉਣ ਅਤੇ ਜਿਹੜਾ ਨਸ਼ਾ ਉਨ੍ਹਾਂ ਦੇ ਪਿੰਡ ਵਿੱਚ ਵੇਚਣ ਆਵੇਗਾ ਉਸ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੋਇਆ ਕਾਬੂ ਆ ਗਿਆ ਤਾਂ ਉਸਦੇ ਉੱਪਰ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਬਾਕੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਨਾਲ ਮਿਲ ਕੇ ਇਸ ਨਸ਼ੇ ਦੇ ਕੋੜ ਨੂੰ ਸਮਾਜ ਦੇ ਵਿੱਚੋਂ ਖਤਮ ਕਰਨ ਦੇ ਵਿੱਚ ਯੋਗਦਾਨ ਦੇਣ।
ਨਸ਼ਾ ਤਸਕਰੀ ਰੋਕਣ 'ਚ ਅਸਫਲ ਰਹਿਣ 'ਤੇ ਥਾਣਾ ਇੰਚਾਰਜ ਤੇ SHO ਸਸਪੈਂਡ
NEXT STORY