ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ’ਚ ਮੁਫ਼ਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੀ ਖਿੱਚੀ ਤਿਆਰੀ, ਜਾਣੋ ਕਿੰਨੀ ਹੋਵੇਗੀ ਕੀਮਤ
ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਕੇ. ਸਿਵਾ ਪ੍ਰਸਾਦ ਨਾਲ ਮੀਟਿੰਗ ਕੀਤੀ, ਜਿਸ ’ਚ ਇਹ ਗੱਲ ਉੱਤੇ ਵਿਚਾਰ ਚਰਚਾ ਹੋਈ ਕਿ ਮਗਨਰੇਗਾ ਲਾਭਪਾਤਰੀਆਂ ਨੂੰ ਜਿਥੇ ਇਸ ਸਕੀਮ ਤਹਿਤ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਦਿਹਾੜੀ ਦਿੱਤੀ ਜਾਵੇਗੀ, ਉੱਥੇ ਹੀ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਨਾਲ ਜੌਬਧਾਰਕਾਂ ਨੂੰ ਆਪਣੇ ਘਰ ’ਚ ਦਿਹਾੜੀਆਂ ਦੀ ਰਾਸ਼ੀ ਸਮੇਤ ਕੁਲ 38500 ਰੁਪਏ ਦੀ ਲਾਗਤ ਨਾਲ 1 ਕਿਊਬਿਕ ਮੀਟਰ ਦਾ ਬਾਇਓ ਗੈਸ ਪਲਾਂਟ ਬਣਾ ਕੇ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਆਗੂ ਅਜੀਤਪਾਲ ਸਿੰਘ ਦੇ ਕਤਲ ਮਾਮਲੇ ’ਚ ਆਇਆ ਵੱਡਾ ਮੋੜ, ਦੋਸਤ ਹੀ ਨਿਕਲਿਆ ਕਾਤਲ
ਇਸ ਦੇ ਨਾਲ ਹੀ ਲਾਭਪਾਤਰੀ ਬਾਇਓ ਗੈਸ ਨੂੰ ਖਾਣਾ ਬਣਾਉਣ ਲਈ ਵਰਤ ਸਕੇਗਾ। ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਇਸ ਬਾਇਓ ਗੈਸ ਇਕ ਸਾਫ਼, ਪ੍ਰਦੂਸ਼ਣ ਰਹਿਤ ਅਤੇ ਸਸਤਾ ਬਾਲਣ ਹੈ। ਇਹ ਨਵਿਉਣਯੋਗ ਊਰਜਾ ਦਾ ਸੋਮਾ ਹੈ, ਜੋ ਪਸ਼ੂਆਂ ਦੇ ਗੋਹੇ, ਫਸਲਾਂ ਦੇ ਰਹਿੰਦ-ਖੂੰਹਦ, ਸਬਜ਼ੀਆਂ ਦੇ ਛਿੱਲੜ, ਵਾਧੂ ਬਣੀਆਂ/ਖ਼ਰਾਬ ਹੋਈਆਂ ਸਬਜ਼ੀਆਂ ’ਤੇ ਕਿਸੇ ਵੀ ਤਰ੍ਹਾਂ ਦੇ ਮਲ-ਮੂਤਰ ਤੋਂ ਤਿਆਰ ਹੋ ਜਾਂਦੀ ਹੈ, ਜਿਸ ਨਾਲ ਮਗਨਰੇਗਾ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਮੁਫ਼ਤ ’ਚ ਰਸੋਈ ਲਈ ਖਾਣਾ ਬਣਾਉਣ ਲਈ ਬਾਇਓ ਗੈਸ ਮਿਲ ਸਕੇਗੀ, ਜੋ ਪ੍ਰਦੂਸ਼ਣ ਰਹਿਤ ਵੀ ਹੁੰਦੀ ਹੈ, ਇਸ ਦੇ ਨਾਲ ਹੀ ਬਾਇਓ ਗੈਸ ਪਲਾਂਟ ਦੀ ਰਹਿੰਦ-ਖੂੰਹਦ ਨੂੰ ਖੇਤੀ ਲਈ ਖਾਦ ਵਜੋਂ ਵੀ ਵਰਤਿਆ ਜਾ ਸਕਦਾ ਹੈ, ਜਿਸ ’ਚ ਕਿ ਰੂੜੀ ਦੀ ਖਾਦ ਦੇ ਮੁਕਾਬਲੇ ਵਧੇਰੇ ਗੁਣ ਹੁੰਦੇ ਹਨ। ਬਾਇਓ ਗੈਸ ਤਕਨੀਕ ਆਮ ਵਰਤੋਂ ’ਚ ਆਉਣ ਵਾਲੇ ਬਾਲਣ, ਜਿਵੇਂ ਕਿ ਲੱਕੜ, ਮਿੱਟੀ ਦਾ ਤੇਲ ਅਤੇ ਐੱਲ. ਪੀ. ਜੀ. ਗੈਸ ਦੇ ਖਰਚੇ ਨੂੰ ਬਚਾਉਂਦੀ ਹੈ, ਇਸ ਦੇ ਨਾਲ ਹੀ ਲੱਕੜ, ਮਿੱਟੀ ਦੇ ਤੇਲ ਤੋਂ ਪੈਦਾ ਹੋਣ ਵਾਲੀਆਂ ਨੁਕਸਾਨਦਾਇਕ ਗੈਸਾਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਵੀ ਇਸ ਦੀ ਵਰਤੋਂ ਨਾਲ ਛੁਟਕਾਰਾ ਮਿਲਦਾ ਹੈ।
ਇਹ ਖ਼ਬਰ ਵੀ ਪੜ੍ਹੋ : ਵਿਆਹ ਸਮਾਗਮ ਤੋਂ ਪਰਤ ਰਹੇ ਮਾਂ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ
ਮੁੱਖ ਸਕੱਤਰ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਹਰ ਲੋੜਵੰਦ ਪਰਿਵਾਰ ਲਈ ਜਿਸ ਦਾ ਮਗਨੇਰਗਾ ਸਕੀਮ ਤਹਿਤ ਜੌਬ ਕਾਰਡ ਬਣਿਆ ਹੋਵੇ, ਨੂੰ ਸਕੀਮ ਤਹਿਤ ਰੋਜ਼ਗਾਰ ਦਿੰਦੇ ਹੋਏ ਬਾਇਓ ਗੈਸ ਪਲਾਂਟ ਦਾ ਨਿਰਮਾਣ ਮੁਫ਼ਤ ਕਰਵਾ ਕੇ ਦਿੱਤਾ ਜਾਵੇਗਾ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕਤਾ ਪ੍ਰਦਾਨ ਕਰਨ ਲਈ ਇਕ ਮੁਹਿੰਮ ਵੀ ਚਲਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਪੇਂਡੂ ਪਰਿਵਾਰ ਆਪਣੇ ਘਰਾਂ ’ਚ ਬਾਇਓ ਗੈਸ ਪਲਾਂਟ ਦਾ ਨਿਰਮਾਣ ਕਰਵਾ ਸਕਣ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਜਲੰਧਰ ’ਚ ਹੋਏ ਬਾਊਂਸਰ ਸੋਨੂੰ ਰੁੜਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੀ ਵੱਡੀ ਧਮਕੀ
NEXT STORY