ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਫਰਜ਼ੀ ਪੰਚਾਇਤ ਦੇ ਮਤਾ ਤਿਆਰ ਕਰਕੇ ਉਸ ਦੀ ਦੁਰਵਰਤੋਂ ਕਰਕੇ ਪੰਜਾਬ ਸਰਕਾਰ ਨਾਲ ਠੱਗੀ ਮਾਰਨ ਵਾਲੀ ਸਾਬਕਾ ਸਰਪੰਚਣੀ ਸਮੇਤ ਦੋ ਖਿਲਾਫ ਥਾਣਾ ਗੁਰੂਹਰਸਹਾਏ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜਵਾਏ ਸਿੰਘ ਵਾਲਾ ਨੇ ਦੱਸਿਆ ਕਿ ਦੋਸ਼ਣ ਸਾਬਕਾ ਸਰਪੰਚ ਮਹਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਨੇ ਮਤਾ ਬੁੱਕ ਤੋਂ ਬਾਹਰ ਫਰਜ਼ੀ ਪੰਚਾਇਤ ਮਤਾ ਤਿਆਰ ਕਰਕੇ ਉਸ ਦੀ ਦੁਰਵਰਤੋਂ ਕਰਕੇ ਸਬਸਿਡੀ ਵਾਲੇ ਖੇਤੀ ਸੰਦ 2 ਸੁਪਰਸੀਡਰ ਤੇ 1 ਜੀਰੋ ਡਰਿੱਲ ਮਸ਼ੀਨ ਖਰੀਦ ਕਰਕੇ ਤੇ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀ ਸਬਸਿਡੀ 3 ਲੱਖ 80 ਹਜ਼ਾਰ ਰੁਪਏ ਆਪਣੇ ਨਿੱਜੀ ਖਾਤੇ ਵਿਚ ਲੈ ਕੇ ਪੰਜਾਬ ਸਰਕਾਰ ਨਾਲ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : 25 ਫਰਵਰੀ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ
ਜਸਵੰਤ ਸਿੰਘ ਨੇ ਦੱਸਿਆ ਕਿ ਦੋਸ਼ਣ ਸਾਬਕਾ ਸਰਪੰਚ ਮਹਿੰਦਰ ਕੌਰ ਨੇ ਖੇਤੀ ਵਾਲੇ ਸੰਦ ਅੱਗੇ ਵੇਚ ਕੇ ਖੁਰਦ ਖੁਰਦ ਕਰ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਸਾਬਕਾ ਸਰਪੰਚ ਮਹਿੰਦਰ ਕੌਰ ਅਤੇ ਮਨਜੀਤ ਸਿੰਘ ਪੰਚ ਪੁੱਤਰ ਕਸ਼ਮੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਦੇ ਮਤਲਬ ਦੀ ਖ਼ਬਰ, ਜ਼ਰੂਰ ਰੱਖਣ ਇਹ ਧਿਆਨ
NEXT STORY