ਗੁਰਦਾਸਪੁਰ (ਹਰਮਨ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਤੋਂ ਬਾਅਦ ਹੁਣ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਜੰਗ ਦੇ ਆਸਾਰ ਵੀ ਬਣ ਰਹੇ ਹਨ। ਭਾਰਤ ਸਰਕਾਰ ਨੇ ਭਾਰਤ ਵਿਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਵੀ ਵਾਪਸ ਪਾਕਿਸਤਾਨ ਜਾਣ ਦੇ ਹੁਕਮ ਦਿੱਤੇ ਹਨ ਅਤੇ ਪਾਕਿਸਤਾਨ ਨਾਲ ਵਪਾਰ ਵੀ ਬੰਦ ਕਰ ਦਿੱਤਾ ਹੈ। ਇਸ ਤਹਿਤ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਕੁਲਤਾਰ ਸਿੰਘ, ਗੁਰਨਾਮ ਸਿੰਘ ਅਤੇ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਅਨਾਊਂਸਮੈਂਟ ਕੀਤੀ ਗਈ ਹੈ ਕਿ ਸਰਹੱਦੀ ਪਿੰਡ ਦੇ ਲੋਕ ਸੁਚੇਤ ਰਹਿਣ। ਉਨ੍ਹਾਂ ਦੱਸਿਆ ਕਿ ਰਾਤ ਨੂੰ ਵੀ ਪਿੰਡ ਦੇ ਨੌਜਵਾਨ ਪਹਿਰਾ ਦੇਣ । ਜੇਕਰ ਆਲੇ ਦੁਆਲੇ ਕੋਈ ਹਲਚਲ ਹੁੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਅਤੇ ਬੀਐੱਸਐਫ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਗਰਮੀਆਂ ਦੀਆਂ ਛੁੱਟੀਆਂ ! ਉੱਠੀ ਵੱਡੀ ਮੰਗ
ਉਨ੍ਹਾਂ ਕਿਹਾ ਕਿ ਜੇਕਰ ਜੰਗ ਲੱਗਦੀ ਹੈ ਤਾਂ ਉਨ੍ਹਾਂ ਦਾ ਕਾਫੀ ਨੁਕਸਾਨ ਹੋਵੇਗਾ, ਉਹ ਆਪਣੇ ਬੱਚਿਆਂ ਅਤੇ ਪਸ਼ੂਆਂ ਨੂੰ ਲੈ ਕੇ ਕਿੱਥੇ ਜਾਣਗੇ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਦੇ ਜਵਾਨ ਪਿੰਡ ਵਿਚ ਆਏ ਸਨ, ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ ਅਤੇ ਕੰਡਿਆਲੀ ਤਾਰ ਦੇ ਪਾਰ ਕਿਸਾਨਾਂ ਦੀ ਜੋ ਫਸਲ ਹੈ, ਉਸਨੂੰ ਵੀ ਜਲਦ ਕੱਟਣ ਦੇ ਆਦੇਸ਼ ਦਿੱਤੇ ਹਨ। ਪਿੰਡ ਦੇ ਲੋਕ ਵੀ ਇਹੀ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਾ ਹੋਵੇ ਕਿਉਂਕਿ ਇਸ ਨਾਲ ਬਹੁਤ ਲੋਕਾਂ ਦਾ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਂਝੀ ਕੀਤੀ ਸਨਸਨੀਖੇਜ਼ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, 355 ਪੁਲਸ ਮੁਲਾਜ਼ਮਾਂ ਦੇ ਤਬਾਦਲੇ
NEXT STORY