ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਐਲਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੀਆ, ਮਜ਼ਬੂਤ ਕਰਨਾ ਅਤੇ ਸਪਲਾਈ ਪ੍ਰਣਾਲੀਆਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 159.95 ਕਰੋੜ ਰੁਪਏ ਦੀ ਲਾਗਤ ਨਾਲ, 144 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ ਲਈ ਪ੍ਰਾਜੈਕਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ
ਇਸ ਪਹਿਲਕਦਮੀ ਨਾਲ 176 ਪਿੰਡਾਂ ਦੇ ਲੋਕਾਂ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਪਗ 3.05 ਲੱਖ ਹੈ, ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2025-26 ਲਈ 153.22 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ 21 ਜ਼ਿਲ੍ਹਿਆਂ ਵਿਚ 125 ਪੇਂਡੂ ਜਲ ਸਪਲਾਈ ਸਕੀਮਾਂ ਦਾ ਵਾਧਾ ਵੀ ਯੋਜਨਾ ਅਧੀਨ ਹੈ। ਇਸ ਪ੍ਰਾਜੈਕਟ ਤੋਂ 175 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਪਗ 3.20 ਲੱਖ ਹੈ। ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਨਾਲ, ਨਾ ਸਿਰਫ਼ ਜਨਤਕ ਸਿਹਤ ਵਿਚ ਸੁਧਾਰ ਹੋਵੇਗਾ ਸਗੋਂ ਪੇਂਡੂ ਆਬਾਦੀ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਵੀ ਹੁਲਾਰਾ ਮਿਲੇਗਾ। ਮੁੰਡੀਆਂ ਨੇ ਕਿਹਾ ਕਿ ਪੇਂਡੂ ਵਸੋਂ ਵਿਚ ਜੀਵਨ ਪੱਧਰ ਵਿਚ ਸੁਧਾਰ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ (ਵੀਡੀਓ)
NEXT STORY