ਕਪੂਰਥਲਾ, (ਮੱਲ੍ਹੀ)- ਵਿਧਾਨ ਸਭਾ ਹਲਕਾ ਭੁਲੱਥ ਦੇ ਕਸਬਾਨੁਮਾ ਪਿੰਡ ਹਮੀਰਾ ਦੇ ਸਾਬਕਾ ਸਰਪੰਚ ਤੇ ਬਲਾਕ ਪ੍ਰਧਾਨ ਕਾਂਗਰਸ ਢਿੱਲਵਾਂ ਲਖਵਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਭੁਲੱਥ, ਬੇਗੋਵਾਲ ਤੇ ਢਿੱਲਵਾਂ ਜੋ ਨਗਰ ਕਾਰਪੋਰੇਸ਼ਨ ਅਧੀਨ ਆਉਂਦੇ ਖੇਤਰਾਂ ਦੇ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ 4 ਕਰੋੜ ਰੁਪਏ ਦੇ ਕਰੀਬ ਗ੍ਰਾਂਟ ਜਾਰੀ ਕੀਤੀ ਹੈ, ਦੇ ਨਾਲ ਹੀ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਇੰਚਾਰਜ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਪਿੰਡਾਂ ਦੇ ਚੌਤਰਫਾ ਵਿਕਾਸ ਕਾਰਜਾਂ ਲਈ ਜਲਦ ਹੀ ਲੋੜੀਂਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਵਿਕਾਸ ਲਈ ਹਲਕੇ ਦੇ ਪਿੰਡ ਤੇ ਸ਼ਹਿਰੀ ਵਿਕਾਸ ਕਾਰਜਾਂ ਲਈ ਤਰਸ ਗਏ ਸਨ ਪਰ ਹੁਣ ਕਾਂਗਰਸ ਦੀ ਸਰਕਾਰ ਬਣਨ ਨਾਲ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਰਿਕਾਰਡ-ਤੋੜ ਵਿਕਾਸ ਕਾਰਜ ਹੋਣ ਦੀ ਆਸ ਬੱਝੀ ਹੈ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਹਲਕਾ ਇੰਚਾਰਜ ਬਣਨ ਪਿੱਛੋਂ ਲੋਕਾਂ ਦੀ ਆਸ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੀਟਿੰਗ ਮੌਕੇ ਸਰਪੰਚ ਹਰਗੋਬਿੰਦ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਲੱਖਣ, ਬਾਬਾ ਵਿਜੈ ਕੁਮਾਰ, ਪੰਚ ਦਲਬੀਰ ਸਿੰਘ, ਪਰਮਜੀਤ ਕਾਲੀਆ, ਪੰਚ ਮੋਹਨ ਲਾਲ, ਸੁਖਦੇਵ ਰਾਜ, ਕੁਲਵੰਤ ਸਿੰਘ ਕੰਡਾ, ਪ੍ਰਧਾਨ ਬਲਵਿੰਦਰ ਸਿੰਘ, ਰਤਨ ਸਿੰਘ ਮੱਲ੍ਹੀ, ਜਗਤਾਰ ਸਿੰਘ ਆਦਿ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ ਤੇ ਆਸ ਕਰਦੇ ਹਾਂ ਕਿ ਪਿਛਲੇ ਲੰਬੇ ਸਮੇਂ ਤੋਂ ਜੋ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿਕਾਸ ਪੱਖੋਂ ਪੱਛੜ ਚੁੱਕੇ ਸਨ, ਦਾ ਵਿਕਾਸ ਰਫਤਾਰ ਫੜੇਗਾ।
ਵਿਆਹੁਤਾ ਨੂੰ ਮਾਰਨ ਦੀ ਕੋਸ਼ਿਸ਼ ਕਰਨ 'ਤੇ ਸੱਸ ਵਿਰੁੱਧ ਮਾਮਲਾ ਦਰਜ
NEXT STORY