ਜਲੰਧਰ (ਵੈੱਬ ਡੈਸਕ, ਮਜ਼ਹਰ, ਖੁਰਾਣਾ, ਸੋਨੂੰ)– ਜਲੰਧਰ ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ ਬਾਅਦ ਸ਼ਹਿਰ ਨੂੰ 7ਵਾਂ ਅਤੇ ਨਵਾਂ ਮੇਅਰ ਮਿਲ ਗਿਆ ਹੈ। ਵਿਨੀਤ ਧੀਰ ਨੂੰ ਸਰਬਸੰਮਤੀ ਨਾਲ ਜਲੰਧਰ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਧੁੰਦ ਕਰਕੇ ਵਾਪਰਿਆ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਸਰੀਰ ਦੇ ਉੱਡ ਗਏ ਚਿੱਥੜੇ
ਮੇਅਰ ਦੀ ਚੋਣ ਸਥਾਨਕ ਰੈੱਡ ਕਰਾਸ ਭਵਨ ਵਿਚ ਕੌਂਸਲਰ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਕੀਤੀ ਗਈ। ਮੀਟਿੰਗ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ-62 ਤੋਂ ਕੌਂਸਲਰ ਚੁਣੇ ਗਏ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਾਇਆ ਹੈ। ਬਿੱਟੂ ਵਾਰਡ ਨੰਬਰ-10 ਤੋਂ ਕੌਂਸਲਰ ਹਨ। ਇਸ ਤੋਂ ਇਲਾਵਾ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਮੀਟਿੰਗ ਵਿੱਚ ਤਿੰਨਾਂ ਆਗੂਆਂ ਵਿੱਚ ਸਹਿਮਤੀ ਬਣ ਗਈ ਹੈ।
46 ਕੌਂਸਲਰਾਂ ਦਾ ਮਿਲਿਆ ਸਮਰਥਨ
ਸ਼ਹਿਰ ਵਿੱਚ ਕੁੱਲ੍ਹ 85 ਵਾਰਡ ਹਨ, ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ ਪਰ ਬਹੁਮਤ ਲਈ ‘ਆਪ’ ਨੂੰ ਕੁੱਲ੍ਹ 43 ਕੌਂਸਲਰਾਂ ਦੀ ਲੋੜ ਸੀ। ਜਿਸ ਤੋਂ ਬਾਅਦ ਕਈ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ, 2 ਆਜ਼ਾਦ ਕੌਂਸਲਰਾਂ ਨੇ 'ਆਪ' ਨੂੰ ਆਪਣਾ ਸਮਰਥਨ ਦਿੱਤਾ ਸੀ। ਹੁਣ ਕੁੱਲ੍ਹ 46 ਵੋਟਾਂ ਪ੍ਰਾਪਤ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ।
ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਸਾਰੀਆਂ ਤਿਆਰੀਆਂ ਨੂੰ ਅੰਜਾਮ ਦੇ ਦਿੱਤਾ ਹੈ। ਮੇਅਰ ਦੀ ਚੋਣ ਸਬੰਧੀ ਸਮਾਰੋਹ ਸਖ਼ਤ ਪ੍ਰਬੰਧਾਂ ਵਿਚਕਾਰ ਹੋਇਆ, ਜਿਸ ਲਈ ਰੈੱਡ ਕਰਾਸ ਭਵਨ ਦੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੀਡੀਆ ਨੂੰ ਵੀ ਹਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ ਅਤੇ ਮੀਡੀਆ ਕਰਮਚਾਰੀਆਂ ਲਈ ਬਾਹਰ ਟੈਂਟ ਲਾ ਕੇ ਅਤੇ ਵੱਡੀ ਸਕ੍ਰੀਨ ਜ਼ਰੀਏ ਪੂਰੀ ਪ੍ਰਕਿਰਿਆ ਵਿਖਾਈ ਜਾਵੇਗੀ। ਕੌਂਸਲਰ ਪਤੀਆਂ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਲਈ ਵੀ ਬਾਹਰ ਹੀ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।
ਜਲੰਧਰ ਡਿਵੀਜ਼ਨਲ ਕਮਿਸ਼ਨਰ ਨੇ ਕੌਂਸਲਰਾਂ ਨੂੰ ਚੁਕਾਈ ਸਹੁੰ
ਜਲੰਧਰ ਵਿੱਚ ਡਿਵੀਜ਼ਨਲ ਕਮਿਸ਼ਨਰ ਦਾ ਅਹੁਦਾ ਖਾਲੀ ਸੀ। ਇਕ ਹੋਰ ਆਈ. ਏ. ਐੱਸ. ਅਧਿਕਾਰੀ ਕੋਲ ਜਲੰਧਰ ਦਾ ਚਾਰਜ ਸੀ। ਸ਼ੁੱਕਰਵਾਰ ਨੂੰ ਸੀਨੀਅਰ ਆਈ. ਏ. ਐੱਸ ਅਧਿਕਾਰੀ ਅਰੁਣ ਸੇਖੜੀ ਨੂੰ ਜਲੰਧਰ ਡਿਵੀਜ਼ਨਲ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਅੱਜ ਉਹ ਜਲੰਧਰ ਦੇ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਕੌਂਸਲਰਾਂ ਨੂੰ ਸਹੁੰ ਚੁਕਾਉਣ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਜਲੰਧਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਹੋਈ ਸੀ ਅਤੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਵਧਾਨ : ਇਸ ਰੰਗ ਦੇ ਪਾਏ ਕੱਪੜੇ ਤਾਂ ਕੱਟਿਆ ਜਾਵੇਗਾ ਚਾਲਾਨ
NEXT STORY