ਚੰਡੀਗੜ੍ਹ: ਸੀਨੀਅਰ IAS ਅਫ਼ਸਰ ਵਿੰਨੀ ਮਹਾਜਨ ਸੇਵਾਮੁਕਤ ਹੋ ਗਏ ਹਨ। ਉਹ ਪੰਜਾਬ ਦੇ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਤੇ ਇਸ ਵੇਲੇ ਕੇਂਦਰ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਰਾਹੀਂ ਆਪਣੀ ਸੇਵਾਮੁਕਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ AP ਢਿੱਲੋਂ ਘਰ ਫ਼ਾਇਰਿੰਗ ਮਾਮਲੇ 'ਚ ਨਵਾਂ ਮੋੜ
ਵਿੰਨੀ ਮਹਾਜਨ ਨੇ ਟਵੀਟ ਕੀਤਾ, "ਕੱਲ੍ਹ ਮੈਂ ਆਪਣੇ ਸੂਬੇ ਪੰਜਾਬ ਅਤੇ ਭਾਰਤ ਸਰਕਾਰ ਵਿਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋ ਗੀ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।"
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਦੱਸ ਦਈਏ ਕਿ ਵਿੰਨੀ ਮਹਾਜਨ 1987 ਬੈਚ ਦੀ IAS ਅਧਿਕਾਰੀ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੌਰਾਨ ਉਨ੍ਹਾਂ ਨੂੰ ਸੂਬੇ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਇਸ ਦੇ ਨਾਲ ਹੀ ਉਹ ਪੰਜਾਬ ਦੇ ਮੁੱਖ ਸਕੱਤਰ ਦੇ ਅਹੁਦੇ 'ਤੇ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਅਫ਼ਸਰ ਬਣ ਗਈ ਸੀ। ਵਿੰਨੀ ਮਹਾਜਨ ਨੂੰ ਇਹ ਜ਼ਿੰਮੇਵਾਰੀ 2020 ਵਿਚ ਮਿਲੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ 'ਤੇ ਦੀਵੇ ਵੇਚ ਕੇ ਧੀ ਨੂੰ ਲੈ ਕੇ ਦਿੱਤਾ ਸੀ ਫ਼ੋਨ ਤੇ ਫ਼ਿਰ...
NEXT STORY