ਮੋਗਾ, (ਸੰਦੀਪ ਸ਼ਰਮਾ, ਗੋਪੀ ਕਾਉਂਕੇ)– ਸਥਾਨਕ ਵਾਰਡ ਨੰਬਰ 9 ਵਿਚ ਅੱਜ ਦੇਰ ਸ਼ਾਮ ਕਾਂਗਰਸ ਦੀ ਮਹਿਲਾ ਉਮੀਦਵਾਰ ਦੇ ਪਤੀ ਅਤੇ ਕਾਂਗਰਸੀ ਨੇਤਾ ਨਰਿੰਦਰਪਾਲ ਸਿੰਘ ਸਿੱਧੂ ਅਤੇ ਉਸ ਦੇ ਬੇਟੇ ਵੱਲੋਂ ਆਪਣੀ ਗੱਡੀ ਅਕਾਲੀ ਸਮਰਥਕਾਂ ’ਤੇ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਸੀ, ਜਿਥੋਂ ਉਨ੍ਹਾਂ ਨੂੰ ਨੇੜਲੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਬਲਜਿੰਦਰ ਸਿੰਘ ਭੁੱਲਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ।
ਦੱਸਣਯੋਗ ਹੈ ਕਿ ਵਾਰਡ ਨੰਬਰ 9 ਦੀ ਉਮੀਦਵਾਰ ਕੁਲਵਿੰਦਰ ਕੌਰ ਦੇ ਸਮਰਥਨ ਵਿਚ ਅਕਾਲੀ ਵਰਕਰ ਵੋਟਰਾਂ ਨੂੰ ਸਮਰਥਨ ਦੇਣ ਦੀ ਅਪੀਲ ਕਰ ਰਹੇ ਸਨ, ਇਸ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਨੇ ਆ ਕੇ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ। ਇਸੇ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਨੇ ਤੇਜ਼ ਰਫਤਾਰ ਗੱਡੀ ਅਕਾਲੀ ਸਮਰਥਕਾਂ ’ਤੇ ਚੜ੍ਹਾ ਦਿੱਤੀ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਹੋਰ ਸਮਰਥਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਥੇ ਦੂਜੇ ਪਾਸੇ ਨਰਿੰਦਰਪਾਲ ਸਿੰਘ ਸਿੱਧੂ ਨੇ ਖੁਦ ’ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਅਕਾਲੀ ਵਰਕਰਾਂ ’ਤੇ ਵੋਟਰਾਂ ਨੂੰ ਸ਼ਰਾਬ ਵੰਡਣ ਦੇ ਦੋਸ਼ ਲਾਏ ਹਨ।
ਜੇਕਰ ਬਾਰਦਾਨਾ ਨਾ ਭੇਜਿਆ ਤਾਂ ਹਜ਼ਾਰਾਂ ਕਰੋੜ ਦੇ ਚੌਲ ਹੋਣਗੇ ਖਰਾਬ : ਐਸੋਸੀਏਸ਼ਨ
NEXT STORY