ਗੜ੍ਹਸ਼ੰਕਰ (ਅਮਰੀਕ)- ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਪੈਂਦੇ ਅੱਡਾ ਗੋਲੀਆਂ ਨੇੜੇ ਇਕ ਨਿੱਜੀ ਪੈਲੇਸ ਦੇ ਕੋਲ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਡੀਪੂ ਦੀ ਬੱਸ ਚੰਡੀਗੜ੍ਹ ਤੋਂ ਪਠਾਨਕੋਟ ਨੂੰ ਜਾ ਰਹੀ ਸੀ ਅਤੇ ਕਾਰ ਹੁਸ਼ਿਆਰਪੁਰ ਵਾਲੇ ਪਾਸਿਓਂ ਗੜ੍ਹਸ਼ੰਕਰ ਨੂੰ ਜਾ ਰਹੀ ਸੀ। ਜਦੋਂ ਇਹ ਦੋਵੇਂ ਵਾਹਨ ਉਕਤ ਅਸਥਾਨ 'ਤੇ ਪੁੱਜੇ ਤਾਂ ਇਨ੍ਹਾਂ ਦੋਹਾਂ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਕਾਰ ਚਾਲਕ ਨੂੰ ਬੜੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਹਾਦਸੇ 'ਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਬੱਸ ਦੇ ਡਰਾਈਵਰ ਦੀ ਸਮਝਦਾਰੀ ਕਾਰਨ ਬੱਸ ਦੀਆਂ ਸਵਾਰੀਆਂ ਦਾ ਬਚਾਅ ਕਰਦੇ ਹੋਏ ਬੱਸ ਨੂੰ ਸਾਈਡ 'ਤੇ ਟੋਇਆ ਵਾਲੀ ਜਗ੍ਹਾ ਵਿੱਚ ਉਤਾਰ ਦਿੱਤਾ ਗਿਆ, ਜਿਸ ਕਾਰਨ ਸਵਾਰੀਆਂ ਦਾ ਬਚਾਅ ਰਿਹਾ ਅਤੇ ਇਕ ਘੰਟਾ ਬੀਤਣ ਦੇ ਬਾਵਜੂਦ ਪੁਲਸ ਮੌਕੇ 'ਤੇ ਨਹੀਂ ਪਹੁੰਚੀ।


ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ ਇਲਾਕੇ 'ਚ ਲਗਾਤਾਰ ਹੋ ਰਹੀਆਂ ਵਾਰਦਾਤਾਂ, ਸਾਹਮਣੇ ਆਈ ਵੀਡੀਓ
NEXT STORY