ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਕਰਕੇ ਮੇਨ ਸੜਕ ਹੀ ਬਲਾਕ ਕਰ ਦਿੱਤੀ ਗਈ ਹੈ, ਜਿਸ ਕਰਕੇ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਬਾਗ ਚੌਕ ਨੇੜੇ ਹੋ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਲੈ ਕੇ ਮੌਕੇ ਉਤੇ ਪਹੁੰਚੇ 'ਜਗ ਬਾਣੀ' ਦੇ ਪੱਤਰਕਾਰ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਰੈਲੀ ਵਿਚ ਪ੍ਰਸ਼ਾਸਨ ਵੱਲੋਂ ਕੀਤੀ ਗਈ VIP ਟਰੀਟਮੈਂਟ ਦੀ ਪੋਲ ਖੁੱਲ੍ਹਦੀ ਨਜ਼ਰ ਆਈ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਇਥੇ ਇਹ ਵੀ ਦੱਸ ਦੇਈਏ ਕਿ ਆਮ ਤੌਰ 'ਤੇ ਸਿਆਸੀ ਪਾਰਟੀਆਂ ਦੀ ਮੀਟਿੰਗ ਸਰਕਿਟ ਹਾਊਸ ਵਿਚ ਹੀ ਹੁੰਦੀ ਰਹੀ ਹੈ ਪਰ ਆਮ ਆਦਮੀ ਪਾਰਟੀ ਨੇ ਜਲੰਧਰ ਦੇ ਕੰਪਨੀ ਬਾਗ ਚੌਕ ਦੀ ਮੇਨ ਸੜਕ 'ਤੇ ਮੀਟਿੰਗ ਰੱਖੀ ਹੈ। ਜ਼ਿਕਰਯੋਗ ਹੈ ਕਿ ਇਕ ਪਾਸੇ ਆਮ ਆਦਮੀ ਪਾਰਟੀ ਇਹ ਕਹਿੰਦੀ ਆਈ ਹੈ ਕਿ ਅਸੀਂ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਹਾਂ ਅਤੇ ਧਰਨਿਆਂ ਨੂੰ ਦੱਬਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਇਥੇ ਸੜਕ ਵਿਚਾਲੇ ਵੱਡੀ ਮੀਟਿੰਗ ਕਰਕੇ ਵੀ. ਆਈ. ਪੀ. ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।

ਸਭ ਤੋਂ ਖ਼ਾਸ ਗੱਲ ਇਹ ਹੈ ਕਿ ਕੰਪਨੀ ਬਾਗ ਚੌਕ ਨੇੜੇ ਹੀ ਨਗਰ ਨਿਗਮ ਦਾ ਦਫ਼ਤਰ ਸਥਿਤ ਹੈ, ਜਿਸ ਵੱਡੀ ਗਿਣਤੀ ਵਿਚ ਲੋਕ ਰੋਜ਼ਾਨਾ ਆਪਣੇ ਕੰਮ ਕਰਵਾਉਣ ਆਉਂਦੇ ਹਨ। ਵਿਚਕਾਰ ਸੜਕ ਦੇ ਰੱਖੇ ਆਮ ਆਦਮੀ ਪਾਰਟੀ ਦੇ ਇਸ ਪ੍ਰੋਗਰਾਮ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਆ ਰਹੀ ਹੈ। ਇਹ ਮੇਨ ਸੜਕ ਸਿਵਲ ਹਸਪਤਾਲ ਨੂੰ ਜਾਂਦੀ ਹੈ। ਹਸਪਤਾਲ ਨੂੰ ਜਾਂਦਾ ਰਸਤਾ ਸਾਰਾ ਬਲਾਕ ਹੋਣ ਕਰਕੇ ਇਸ ਰਸਤੇ 'ਤੇ ਐਂਬੂਲੈਂਸ ਵੀ ਫਸੀ ਰਹੀ। ਇਸ ਦੌਰਾਨ ਵਪਾਰੀਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਵਪਾਰੀਆਂ ਦਾ ਕੰਮ ਵੀ ਠੱਪ ਪਿਆ ਨਜ਼ਰ ਆ ਰਿਹਾ ਹੈ। ਦੋਹਰੀ ਬੈਰੀਕੇਡਿੰਗ ਕੀਤੀ ਗਈ ਹੈ। ਰਸਤਾ ਸਾਰਾ ਹੀ ਜਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ
NEXT STORY