ਚੰਡੀਗੜ੍ਹ (ਹਾਂਡਾ) : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਜਾਂ ਹਟਾਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਕਤ ਲੋਕਾਂ ਦੀ ਸੁਰੱਖਿਆ ਆਰਜ਼ੀ ਤੌਰ 'ਤੇ ਵਾਪਸ ਲਈ ਗਈ ਹੈ ਕਿਉਂਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ 'ਲਾਰੈਂਸ ਬਿਸ਼ਨੋਈ' ਨੂੰ ਹਾਈਕੋਰਟ ਦਾ ਵੱਡਾ ਝਟਕਾ
ਇਸ ਕਾਰਨ ਸੂਬੇ 'ਚ ਸੁਰੱਖਿਆ ਵਿਵਸਥਾ ਲਈ ਫੋਰਸ ਚਾਹੀਦੀ ਹੈ। ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ 7 ਜੂਨ ਨੂੰ ਸਾਰੇ ਵੀ. ਆਈ. ਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਾਂ ਹਟਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਹੁਣ 'ਭੁੱਪੀ ਰਾਣਾ' ਦੀ ਐਂਟਰੀ, ਪੋਸਟ ਪਾ ਕੇ ਕਰ ਦਿੱਤਾ ਇਹ ਐਲਾਨ
ਇਸ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਅਤੇ ਲੋਕਾਂ ਦੇ ਨਿਸ਼ਾਨੇ 'ਤੇ ਆ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ
NEXT STORY