ਚੰਡੀਗੜ੍ਹ (ਸੰਦੀਪ) : ਸੋਸ਼ਲ ਮੀਡੀਆ ’ਤੇ ਸਨੈਪਚੈਟ ਆਈ. ਡੀ. ਬਣਾ ਕੇ ਇਕ ਨਿੱਜੀ ਸਕੂਲ ਦੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੇ ਦੋਸ਼ 'ਚ ਪੁਲਸ ਨੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਮੁਲਜ਼ਮ ਦਾ ਮੋਬਾਇਲ ਫ਼ੋਨ ਜ਼ਬਤ ਕਰ ਕੇ ਜਾਂਚ ਲਈ ਸੀ. ਐੱਫ਼. ਐੱਸ. ਐੱਲ.-36 ਨੂੰ ਭੇਜ ਦਿੱਤਾ ਹੈ। ਪਤਾ ਲੱਗਿਆ ਹੈ ਕਿ ਮੋਬਾਇਲ 'ਚ ਮੌਰਫਡ ਤਸਵੀਰਾਂ ਵੀ ਮਿਲੀਆਂ ਹਨ। ਪੁਲਸ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਬੱਚੇ ਨੇ ਇਹ ਅਪਰਾਧ ਕਿਉਂ ਕੀਤਾ ਸੀ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਇਹ ਐਕਟ ਰੋਮਾਂਚ ਲਈ ਕੀਤਾ ਗਿਆ ਸੀ ਅਤੇ ਬੱਚੇ ਨੂੰ ਇਹ ਨਹੀਂ ਪਤਾ ਸੀ ਕਿ ਇਹ ਇਕ ਕਿਸਮ ਦਾ ਗੰਭੀਰ ਅਪਰਾਧ ਹੈ। ਇਸ ਦੇ ਨਾਲ ਹੀ ਬੱਚੇ ਦੀ ਕਿਸੇ ਨਾਲ ਰੰਜਿਸ਼ ਦੀ ਗੱਲ ਵੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ 'ਚ ਚੰਡੀਗੜ੍ਹ ਪੁਲਸ ਨੇ ਆਈ. ਟੀ. ਐਕਟ ਦੀ ਧਾਰਾ-67ਏ ਅਤੇ ਪੋਕਸੋ ਐਕਟ ਦੀ ਧਾਰਾ-13 ਤਹਿਤ ਮਾਮਲਾ ਦਰਜ ਕੀਤਾ ਸੀ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਨਾਬਾਲਗ ਬੱਚੇ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕਰ ਕੇ ਸੈਕਟਰ-25 ਜੁਵੇਨਾਈਲ ਹੋਮ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਰਾਤਿਆਂ 'ਚ ਮਾਤਾ ਮਨਸਾ ਦੇਵੀ ਮੰਦਰ ਜਾਣਾ ਹੈ ਤਾਂ ਤੁਹਾਡੇ ਕੰਮ ਦੀ ਹੈ ਇਹ ਖ਼ਬਰ
ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਵਾਰਦਾਤ ਨੂੰ ਅੰਜਾਮ ਦਿੱਤਾ
ਧਿਆਨਯੋਗ ਹੈ ਕਿ ਸੈਕਟਰ-11 ਥਾਣਾ ਖੇਤਰ ਦੇ ਇਕ ਨਿੱਜੀ ਸਕੂਲ ਦੀਆਂ ਕੁੱਝ ਵਿਦਿਆਰਥਣਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰ ਕੇ ਉਨ੍ਹਾਂ ਨੂੰ ਇਤਰਾਜ਼ਯੋਗ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਸਾਈਬਰ ਸੈੱਲ ਦੀ ਮਦਦ ਨਾਲ ਸਬੰਧਿਤ ਆਈ. ਡੀ. ਹਟਾ ਦਿੱਤੀ ਗਈ ਸੀ। ਛੇੜਛਾੜ ਕਰ ਕੇ ਵਿਦਿਆਰਥਣਾਂ ਦੀਆਂ ਤਸਵੀਰਾਂ ਸਕੂਲ ਦੇ ਅਧਿਕਾਰਤ ਪੋਰਟਲ ਤੋਂ ਡਾਊਨਲੋਡ ਕਰ ਕੇ ਸਨੈਪਚੈਟ ’ਤੇ ਅਪਲੋਡ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਇਸ ਘਟਨਾ ਤੋਂ ਬਾਅਦ ਬੀਤੇ ਬੁੱਧਵਾਰ ਪੁਲਸ ਹੈੱਡਕੁਆਰਟਰ ਵਿਖੇ ਐੱਸ. ਐੱਸ. ਪੀ. ਨੂੰ ਕੁਝ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਅਤੇ ਸਕੂਲ ਅਧਿਆਪਕ ਆਪਣੀ ਸ਼ਿਕਾਇਤ ਦਰਜ ਕਰਵਾਉਣ ਆਏ ਸਨ। ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਕੇ ਇਸ ਆਈ. ਡੀ. ਨੂੰ ਹਟਾ ਦਿੱਤਾ ਸੀ ਤੇ ਇਸ ਗੰਭੀਰ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਸਬੰਧਿਤ ਥਾਣੇ ਦੀ ਪੁਲਸ ਨੇ ਸਬੰਧਿਤ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਿਆ ਖ਼ਿਲਾਫ਼ ਜੰਗ 'ਚ ਅੰਮ੍ਰਿਤਸਰ CP ਦੀ ਪਹਿਲਕਦਮੀ, 40 ਹਜ਼ਾਰ ਵਿਦਿਆਰਥੀਆਂ ਨਾਲ ਚਲਾਉਣਗੇ ਵੱਡੀ ਮੁਹਿੰਮ
NEXT STORY