ਅੰਮ੍ਰਿਤਸਰ (ਜ. ਬ.)-ਘੰਟਾਘਰ ਚੌਕ ਸਥਿਤ ਗਿਆਨੀ ਨਿਵਾਸ ਹੋਟਲ ’ਚ ਕੁਝ ਨੌਜਵਾਨ ਮੁੰਡੇ ਤੇ ਕੁੜੀਆਂ ਦੀ ਨਸ਼ੇ ਦਾ ਸੇਵਨ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਸ਼ੁੱਕਰਵਾਰ ਨੂੰ ਇੰਨੀ ਵਾਇਰਲ ਹੋਈ ਕਿ ਉਕਤ ਇਲਾਕੇ ਦੇ ਪੁਲਸ ਉੱਚ ਅਧਿਕਾਰੀ ਏ. ਸੀ. ਪੀ. ਸ਼ੀਤਲ ਸਿੰਘ ਨੂੰ ਖੁਦ ਇਸ ਦਾ ਸਖ਼ਤ ਨੋਟਿਸ ਲੈਣਾ ਪਿਆ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਹੋਟਲ ਮਾਲਕ ਅਤੇ ਵੀਡੀਓ ’ਚ ਨਸ਼ੇ ਦਾ ਸੇਵਨ ਕਰਦੇ ਦਿਖਾਈ ਦੇਣ ਵਾਲੇ ਨੌਜਵਾਨਮੁੰਡੇ ਤੇ ਕੁੜੀਆਂ ਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਸ ਦੌਰਾਨ ਸਬੰਧਤ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਗਿਆਨੀ ਨਿਵਾਸ ਹੋਟਲ ਦੇ ਮਾਲਕ ਸਿਮਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਹੋਟਲ ਮਾਲਕ ਸਿਮਰਨਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਹੈ ਕਿ ਉਹ ਦੋ ਔਰਤਾਂ (ਰਾਜਬੀਰ ਕੌਰ ਅਤੇ ਸੁਖਵਿੰਦਰ ਕੌਰ) ਤੋਂ ਨਸ਼ੇ ਖਰੀਦਦਾ ਹੈ। ਪੁੱਛਗਿੱਛ ਦੌਰਾਨ ਹੋਟਲ ਮਾਲਕ ਨੇ ਖੁਲਾਸਾ ਕੀਤਾ ਕਿ ਉਹ ਇਕ ਔਰਤ ਤੋਂ ਨਸ਼ਾ ਲੈਂਦਾ ਸੀ। ਪੁਲਸ ਵੀਡੀਓ ’ਚ ਦਿਖਾਏ ਗਏ ਹੋਰ ਮੁਲਜ਼ਮ ਨੌਜਵਾਨਾਂ ਅਤੇ ਕੁੜੀਆਂ ਦੀ ਵੀ ਭਾਲ ਕਰ ਰਹੀ ਹੈ। ਪਤਾ ਲੱਗਾ ਹੈ ਕਿ ਵੀਡੀਓ ’ਚ ਜੋ ਇਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਹੈ, ਉਸ ਦੀ ਫੋਟੋ ਇਕ ਪੁਲਸ ਵਾਲੇ ਨਾਲ ਵੀ ਕਾਫੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT
ਏ. ਸੀ. ਪੀ. ਨੇ ਕਿਹਾ ਕਿ ਇਸ ਨਸ਼ਾ ਗਿਰੋਹ ’ਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਪ੍ਰਸਿੱਧ ਧਾਰਮਿਕ ਸਥਾਨ ਦੇ ਨੇੜੇ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕਰਨਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਕਤ ਹੋਟਲ ਦੇ ਮਾਲਕ ਖਿਲਾਫ ਹੋਟਲ ’ਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਜਾਂ ਦੂਜਿਆਂ ਨੂੰ ਸੇਵਨ ਕਰਵਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰ ਨਾਲ ਟ੍ਰੇਨ 'ਚ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੈਂਕਰ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਲੋਕਾਂ ਨੇ ਹਾਈਵੇਅ ਕੀਤਾ ਜਾਮ, ਹਾਦਸੇ ਦੀਆਂ ਰੂਹ ਕੰਬਾਊ ਵੇਖੋ ਤਸਵੀਰਾਂ
NEXT STORY