ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਕੋਰੋਨਾ ਮਹਾਮਾਰੀ ਤੋਂ ਬਾਅਦ ਸ਼ੁਰੂ ਹੋਏ ਸਾਲ 2021 ਦੇ ਪਹਿਲੇ ਹੀ ਦਿਨ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਵਿਖੇ ਸੈਲਾਨੀਆਂ ਦੀ ਆਮਦ ਵਿਚ ਭਰਪੂਰ ਵਾਧਾ ਵੇਖਿਆ ਗਿਆ ਹੈ। ਸਾਲ ਦੇ ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸੈਲਾਨੀਆਂ ਨੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰਕੇ ਆਨੰਦ ਮਾਣਿਆ। ਨਵੇਂ ਸਾਲ ਦੀ ਸ਼ੁਰੂਆਤ ਮੌਕੇ ਵਿਰਾਸਤ-ਏ-ਖਾਲਸਾ ਦੇ ਸਟਾਫ਼ ਵੱਲੋਂ ਵੀ ਆਉਣ ਵਾਲੇ ਸੈਲਾਨੀਆਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਸੈਲਾਨੀਆਂ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਹਰ ਵਾਰ ਨਵੇਂ ਸਾਲ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਤੇ ਸੰਗਤਾਂ ਦਾ ਭਾਰੀ ਇਕੱਠ ਜੁੜਦਾ ਹੈ। ਪਿਛਲੇ ਕੁੱਝ ਸਾਲਾਂ ਤੋਂ ਨਵੇਂ ਸਾਲ ਦੀ ਆਮਦ ਮੌਕੇ ਵਿਰਾਸਤ-ਏ-ਖਾਲਸਾ ਵੀ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੈ, ਇਸ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਕਈ ਰਿਕਾਰਡ ਆਪਣੇ ਨਾਮ ਦਰਜ ਕਰਵਾ ਲਏ ਹਨ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਨੂੰ ਪ੍ਰਵਾਨਗੀ
ਸੰਸਾਰ ਦੇ ਵੱਖ-ਵੱਖ ਖੇਤਰਾਂ ਤੋਂ ਲੋਕਾਂ ਨੇ ਇਸ ਨੂੰ ਆ ਕੇ ਵੇਖਿਆ ਤੇ ਭਰਪੂਰ ਪ੍ਰਸ਼ੰਸਾ ਕੀਤੀ ਪ੍ਰੰਤੂ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਸਿਹਤ ਤੇ ਜਨ-ਜੀਵਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨੂੰ ਕੁਝ ਮਹੀਨਿਆਂ ਲਈ ਬੰਦ ਕਰ ਦਿੱਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਗਾਈਡਲਾਈਨਜ਼ ਜਾਰੀ ਕਰਕੇ ਇਸਨੂੰ ਸੰਗਤਾਂ ਲਈ ਖੋਲਿ੍ਹਆ। ਵਿਰਾਸਤ-ਏ-ਖਾਲਸਾ ਵਿਚ ਤਾਇਨਾਤ ਸਟਾਫ਼ ਨੇ ਸਿਹਤ ਵਿਭਾਗ ਵਲੋਂ ਜਾਰੀ ਜ਼ਰੂਰੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਇਸ ਨੂੰ ਮੁਕੰਮਲ ਸੈਨੇਟਾਈਜ਼ ਕਰਨ, ਆਉਣ ਵਾਲੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਰੱਖਣ ਦੀਆਂ ਹਿਦਾਇਤਾਂ ਦੀ ਪੂਰੀ ਤਰ੍ਹਾਂ ਪਾਲਣ ਕਰਨ ਦੀਆਂ ਸ਼ਰਤਾਂ ’ਤੇ ਇਸ ਨੂੰ ਖੋਲਿ੍ਹਆ ਗਿਆ। ਜਿਸ ਤੋਂ ਬਾਅਦ ਇਥੇ ਨਿਰੰਤਰ ਸੰਗਤਾਂ ਦੀ ਆਮਦ ਵਿਚ ਚੋਖਾ ਵਾਧਾ ਹੋ ਰਿਹਾ ਹੈ ਅਤੇ ਰੋਜ਼ਾਨਾ ਹਜ਼ਾਰਾ ਲੋਕ ਇਸਨੂੰ ਵੇਖ ਰਹੇ ਹਨ।
ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੁੜੀ ਨੂੰ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ
NEXT STORY