ਸ੍ਰੀ ਅਨੰਦਪੁਰ ਸਾਹਿਬ : ਪੰਜਾਬ 'ਚ ਭਾਰੀ ਮੀਂਹ ਮਗਰੋਂ ਵਿਗੜੇ ਹਾਲਾਤ ਕਾਰਨ ਹਰ ਪਾਸੇ ਪਾਣੀ ਭਰਿਆ ਹੋਇਆ ਹੈ, ਸੜਕਾਂ ਟੁੱਟੀਆਂ ਪਈਆਂ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਰਾਸਤ-ਏ-ਖ਼ਾਲਸਾ ਨੂੰ 11 ਤੋਂ 13 ਜੁਲਾਈ ਤੱਕ ਆਮ ਲੋਕਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਲੋਕ ਇੱਥੇ ਆ ਕੇ ਫਸ ਨਾ ਜਾਣ।
ਇਹ ਵੀ ਪੜ੍ਹੋ : ਉੱਤਰਕਾਸ਼ੀ 'ਚ ਗੰਗੋਤਰੀ ਨੈਸ਼ਨਲ ਹਾਈਵੇਅ 'ਤੇ ਡਿੱਗੇ ਬੋਲਡਰ, ਮਲਬੇ 'ਚ ਦੱਬਣ ਕਾਰਨ 4 ਸ਼ਰਧਾਲੂਆਂ ਦੀ ਮੌਤ
ਦੱਸਣਯੋਗ ਹੈ ਕਿ ਵਿਰਾਸਤ-ਏ-ਖ਼ਾਲਸਾ ਦੇਖਣ ਲਈ ਰੋਜ਼ਾਨਾ ਵੱਡੀ ਗਿਣਤੀ 'ਚ ਸੈਲਾਨੀ ਪੁੱਜਦੇ ਹਨ ਪਰ ਮੀਂਹ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਫਿਲਹਾਲ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ 24 ਘੰਟੇ ਬੇਹੱਦ ਖ਼ਤਰਨਾਕ, ਜੇਕਰ ਹਾਲਾਤ ਬੇਕਾਬੂ ਹੋਏ ਤਾਂ...(ਤਸਵੀਰਾਂ)
ਪਿੰਡ ਬੁਰਜ 'ਚ ਅਚਾਨਕ ਪਾਣੀ ਤੋਂ ਬਾਅਦ 3 ਘਰਾਂ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਘਰਾਂ ਦੇ ਅੱਗੇ ਕਈ-ਕਈ ਫੁੱਟ ਡੂੰਘੇ ਪਾੜ ਪੈ ਗਏ ਹਨ ਅਤੇ ਮਕਾਨਾਂ ਦੀ ਹੋਂਦ ਖ਼ਤਰੇ 'ਚ ਪੈ ਗਈ ਹੈ। ਇਸ ਦੇ ਨਾਲ ਹੀ ਸਥਾਨਕ ਤਹਿਸੀਲ ਕੰਪਲੈਕਸ 'ਚ ਵੀ ਪਾਣੀ ਭਰ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ 24 ਘੰਟੇ ਬੇਹੱਦ ਖ਼ਤਰਨਾਕ, ਜੇਕਰ ਹਾਲਾਤ ਬੇਕਾਬੂ ਹੋਏ ਤਾਂ...(ਤਸਵੀਰਾਂ)
NEXT STORY