ਤਰਨਤਾਰਨ (ਰਮਨੀ) : ਜ਼ਿਲ੍ਹੇ ਦੇ ਪਿੰਡ ਮਹਿਮੂਦਪੁਰਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ਕਾਂਗਰਸ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮਾਮਲੇ ਵਿਚ ਜ਼ਿਲ੍ਹਾ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਚੱਲਦੇ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਅਤੇ ਉਨ੍ਹਾਂ ਦੇ ਪੁੱਤਰ ਗੌਰਵ ਸਿੰਘ ਵਲਟੋਹਾ ਸਣੇ 80 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ : ਦੋ ਧੜਿਆਂ 'ਚ ਖੂਨੀ ਭੇੜ, 200 ਤੋਂ ਵਧੇਰੇ ਨੌਜਵਾਨਾਂ ਨੇ ਚਲਾਏ ਬੇਸ ਬੈਟ, ਹਾਕੀਆਂ ਤੇ ਗੋਲੀਆਂ
ਇਸ ਤੋਂ ਇਲਾਵਾ 1000 ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਸ ਵਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਮਰੀਜ਼ ਦਾ ਪਿਉ ਬੋਲਿਆ, 3 ਕਤਲ ਕੀਤੇ, 30 ਸਾਲ ਜੇਲ ਕੱਟੀ, ਕਿਤੇ ਚੌਥਾ ਕਤਲ ਨਾ ਕਰਨਾ ਪੈ ਜਾਵੇ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ, ਸਮਾਜਿਕ ਜਾਂ ਸਿਆਸੀ ਇਕੱਠ ਕਰਨ 'ਤੇ ਪੂਰਨਤੌਰ 'ਤੇ ਪਾਬੰਦੀ ਲਗਾਈ ਹੋਈ ਹੈ। ਭਾਵੇਂ ਸਰਕਾਰ ਵਲੋਂ ਦਿਨ ਦਾ ਲਾਕਡਾਊਨ ਅਤੇ ਕਰਫਿਊ ਪੂਰਨ ਤੌਰ 'ਤੇ ਹਟਾ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਰਾਤ ਦੇ ਕਰਫਿਊ 'ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਗਈ। ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੇ ਇਕੱਠ ਦੀ ਇਜਾਜ਼ਤ ਫਿਲਹਾਲ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫ਼ਤਰ 'ਤੇ ਲਹਿਰਾਇਆ ਖਾਲਿਸਤਾਨ ਦਾ ਝੰਡਾ
ਕੌਂਸਲਰ ਅਰੁਣਾ ਅਰੋੜਾ ਅਤੇ ਮਨੋਜ ਅਰੋੜਾ ਵਿਰੋਧ 'ਚ ਉੱਤਰੇ, GTB ਨਗਰ ਦੇ ਵਾਸੀ ਵੀ ਸੰਘਰਸ਼ ਦੇ ਮੂਡ 'ਚ
NEXT STORY