ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੰਜਾਬ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨਾਲ ਹੁੰਦੀਆਂ ਧੋਖਾਦੇਹੀਆਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਵੀਜ਼ਾ ਲਵਾਉਣ ਦੇ ਨਾਮ ’ਤੇ ਇਕ ਨੌਜਵਾਨ ਨਾਲ 16.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ‘ਰਾਈਟਵੇਅ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੈਂਟਰ’ ਦੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਮੋਲਕ ਸਿੰਘ (ਪੁੱਤਰ ਨਰਜੀਤ ਸਿੰਘ, ਵਾਸੀ ਪਿੰਡ ਰੋੜਾਵਾਲੀ, ਜ਼ਿਲਾ ਸ੍ਰੀ ਮੁਕਤਸਰ ਸਾਹਿਬ) ਨੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਉਸ ਨੇ ਵਿਦੇਸ਼ ਜਾਣ ਲਈ ‘ਰਾਈਟਵੇਅ ਆਈਲੈੱਟਸ ਐਂਡ ਇੰਮੀਗ੍ਰੇਸ਼ਨ ਸੈਂਟਰ’ ਦੇ ਮਾਲਕ ਨਵਦੀਪ ਕੁਮਾਰ (ਪੁੱਤਰ ਗੁਰਚਰਨ ਸਿੰਘ) ਨਾਲ ਸੰਪਰਕ ਕੀਤਾ ਸੀ। ਸ਼ਿਕਾਇਤਕਰਤਾ ਮੁਤਾਬਕ ਨਵਦੀਪ ਕੁਮਾਰ ਨੇ ਉਸ ਨੂੰ ਵੀਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਵੱਖ-ਵੱਖ ਸਮੇਂ ’ਤੇ ਕੁੱਲ 16 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਪੈਸੇ ਲੈਣ ਤੋਂ ਬਾਅਦ ਵੀ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਠੱਗੇ ਜਾਣ ਦਾ ਅਹਿਸਾਸ ਹੋਣ ’ਤੇ ਪੀੜਤ ਨੇ ਪੁਲਸ ਕੋਲ ਲਿਖਤੀ ਦਰਖਾਸਤ ਦਿੱਤੀ।
ਸ਼ਿਕਾਇਤ ਮਿਲਣ ਉਪਰੰਤ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਪ ਕਪਤਾਨ ਪੁਲਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਾਰੀਕੀ ਨਾਲ ਪੜਤਾਲ ਕੀਤੀ ਗਈ। ਜਾਂਚ ਵਿਚ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਕਾਨੂੰਨੀ ਮਾਹਿਰਾਂ ਦੀ ਰਾਏ ਲਈ ਗਈ। ਇਸ ਤੋਂ ਬਾਅਦ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕਰਨ ਦੇ ਹੁਕਮ ਜਾਰੀ ਹੋਏ। ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨਵਦੀਪ ਕੁਮਾਰ ਵਿਰੁੱਧ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
NEXT STORY