ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਤਿਨ ਮਹਿਮੀ ਦੀ ਸ਼ਿਕਾਇਤ ਦੇ ਅਧਾਰ 'ਤੇ ਇਹ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਵੱਲੋਂ ਇਕ ਹੋਰ ਪੱਤਰ ਜਾਰੀ
ਉਨ੍ਹਾਂ ਦੱਸਿਆ ਕਿ ਜਤਿਨ ਮਹਿਮੀ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਨੇ ਅਮਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਨਤਾ ਕਲੋਨੀ ਰਾਹੋਂ ਰੋਡ ਨੂੰ ਪੁਰਤਗਾਲ ਭੇਜਣ ਲਈ ਪੌਣੇ 13 ਲੱਖ ਰੁਪਏ ਦਿੱਤੇ ਸਨ। ਮੁਲਜ਼ਮ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਮਗਰੋਂ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਯੂਨੀਵਰਸਿਟੀ 'ਚ ਧਰਨਾ! ਬੰਦ ਹੋਇਆ ਮੇਨ ਗੇਟ
NEXT STORY