ਚੰਡੀਗੜ੍ਹ : ਬੀਤੀ ਦਿਨੀਂ ਜ਼ਿਲ੍ਹਾ ਰੋਪੜ ਦੇ ਤਹਿਸੀਲ ਨੰਗਲ ਵਿਚ ਵਿਸ਼ਵ ਹਿੰਦੂ ਪਰਿਸ਼ਦ ਇਕਾਈ ਨੰਗਲ ਦੇ ਪ੍ਰਧਾਨ ਵਿਕਾਸ ਬੱਗਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਨੂੰ ਰੋਪੜ ਅਤੇ ਮੋਹਾਲੀ ਪੁਲਸ ਨੇ 72 ਘੰਟਿਆਂ ਵਿਚ ਹੱਲ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਅੱਜ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਕਾਸ ਬੱਗਾ ਦਾ ਕਤਲ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਵਿਚ ਮਨਦੀਪ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ। ਵਾਰਦਾਤ ਵਿਚ ਵਰਤੀ ਗਈ ਇਕ ਟੀ. ਵੀ. ਐੱਸ ਯੂਪਿਟਰ ਸਕੂਟਰੀ, ਦੋ ਹਥਿਆਰ 32 ਬੋਰ ਦੇ ਪਿਸਤੌਲ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਸੀਂ ਗੋਲਡੀ ਬਰਾੜ ਦੇ ਬੰਦੇ ਬੋਲ ਰਹੇ, 30 ਲੱਖ ਦੇ ਨਹੀਂ ਤਾਂ ਤੇਰੇ ਪੁੱਤ ਤੇ ਜਵਾਈ ਨੂੰ ਮਾਰ ਦੇਵਾਂਗੇ
ਮੁੱਢਲੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਲੋਕ ਵਿਦੇਸ਼ੀ ਮਡਿਊਲ ਦਾ ਹਿੱਸਾ ਹਨ। ਜੋ ਕਿ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਚਲਾਇਆ ਜਾ ਰਿਹਾ ਹੈ। ਇਹ ਦੋਵੇਂ ਵਿਦੇਸ਼ੀ ਅੱਤਵਾਦੀਆਂ ਲਈ ਕੰਮ ਕਰ ਰਹੇ ਸਨ। ਇਸ ਦੇ ਬਦਲੇ ਇਨ੍ਹਾਂ ਨੂੰ ਪੈਸਾ ਮਿਲਦਾ ਸੀ। ਫਿਲਹਾਲ ਪੁਲਸ ਵਲੋਂ ਇਸ ਸੰਬੰਧੀ ਹੋਰ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
NEXT STORY