ਵਲਟੋਹਾ (ਬਲਜੀਤ) : ਵਲਟੋਹਾ ਦੇ ਕਸਬਾ ਘਰਿਆਲਾ ਵਿਖੇ ਗੁਰਦੁਆਰਾ ਰਾਜੇ ਜੰਗ ਦੇ ਨੇੜੇ ਅਣਪਛਾਤੇ ਵਿਅਕਤੀ ਵਲੋਂ ਦੇਰ ਰਾਤ ਨਾਲੇ ਦੇ ਉੱਪਰ ਗੁਟਕਾ ਸਾਹਿਬ ਨੂੰ ਰੱਖ ਕੇ ਚਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਹਰ ਰੋਜ਼ ਮੱਥਾ ਟੇਕਣ ਆਉਂਦੀ ਔਰਤ ਪ੍ਰੀਤਮ ਕੌਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆ ਰਹੀ ਸੀ ਤਾਂ ਜਦ ਉਹ ਗੁਰਦੁਆਰੇ ਦੇ ਨੇੜੇ ਪੁੱਜੀ ਤਾਂ ਉਸ ਨੇ ਦੇਖਿਆ ਕਿ ਗੁਰਦੁਆਰੇ ਦੇ ਨਾਲ ਲੱਗਦੇ ਪਾਣੀ ਵਾਲੇ ਗੰਦੇ ਨਾਲੇ ਦੇ ਉੱਪਰ ਤਿੰਨ ਗੁਟਕਾ ਸਾਹਿਬ ਪਾਏ ਹੋਏ ਸਨ। ਇਹ ਦੇਖਦਿਆਂ ਹੀ ਸਾਰੀ ਘਟਨਾ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਵਿਚ ਪਾਠ ਕਰ ਰਹੇ ਗ੍ਰੰਥੀ ਸੁਰਜੀਤ ਸਿੰਘ ਨੂੰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਗੁਟਕਾ ਸਾਹਿਬ ਨੂੰ ਆਦਰ ਸਨਮਾਨ ਨਾਲ ਚੁੱਕ ਕੇ ਗੁਰਦੁਆਰਾ ਸਾਹਿਬ 'ਚ ਲਿਆਂਦਾ ਗਿਆ। ਇਸ ਸਾਰੀ ਘਟਨਾ ਸਬੰਧੀ ਪਿੰਡ ਵਾਸੀਆਂ ਨੂੰ ਅਤੇ ਪੁਲਸ ਚੌਕੀ ਘਰਿਆਲਾ ਨੂੰ ਜਾਣਕਾਰੀ ਦਿੱਤੀ।

ਇਸ ਸਬੰਧੀ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰੀਤਮ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
'ਅਮਨ ਅਰੋੜਾ' ਵਲੋਂ ਕਾਂਗਰਸ 'ਤੇ ਬਿਜਲੀ ਕੰਪਨੀਆਂ ਨਾਲ ਗੰਢ-ਤੁੱਪ ਦੇ ਦੋਸ਼
NEXT STORY