ਜਲੰਧਰ (ਜ.ਬ.)-ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਵੀਰਵਾਰ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ਨੂੰ ਜਲੰਧਰ ਤੋਂ ਖਾਟੂ ਸ਼ਿਆਮ ਤੇ ਹੋਰ ਧਾਰਮਿਕ ਸਥਾਨਾਂ ਤੱਕ ਚਲਾਉਣ ਦੀ ਮੰਗ ਕੀਤੀ। ਇਸ ’ਤੇ ਟਰਾਂਸਪੋਰਟ ਮੰਤਰੀ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਖਾਟੂ ਸ਼ਿਆਮ ਅਤੇ ਹੋਰ ਧਾਰਮਿਕ ਸਥਾਨਾਂ ਲਈ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਇਕ ਰਮਨ ਅਰੋੜਾ ਪਿਛਲੇ ਕੁਝ ਸਮੇਂ ਤੋਂ ਇਸ ਬੱਸ ਸੇਵਾ ਨੂੰ ਸ਼ੁਰੂ ਕਰਨ ਲਈ ਅਪੀਲ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਵਿਧਾਇਕ ਰਮਨ ਅਰੋੜਾ ਦੀ ਬੇਨਤੀ ਨੂੰ ਮੰਨ ਚੁੱਕੇ ਹਨ ਅਤੇ ਇਹ ਸੇਵਾ ਕੁਝ ਹਫ਼ਤਿਆਂ ’ਚ ਨਿਰੰਤਰ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੌਰਾਨ ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਪੰਜਾਬ ਸਰਕਾਰ ਖਾਟੂ ਸ਼ਿਆਮ ਅਤੇ ਹੋਰ ਧਾਰਮਿਕ ਸਥਾਨਾਂ ਲਈ ਆਮ ਕਿਰਾਏ ’ਤੇ ਵੋਲਵੋ ਬੱਸ ਦੀ ਸਹੂਲਤ ਸ਼ੁਰੂ ਕਰੇ।
ਇਹ ਵੀ ਪੜ੍ਹੋ: ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ
‘ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਕੇ ਕੀਤਾ ਇਤਿਹਾਸਕ ਕੰਮ’
ਵਿਧਾਇਕ ਰਮਨ ਅਰੋੜਾ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਟਰਾਂਸਪੋਰਟ ਮਾਫ਼ੀਆ ਵੱਲੋਂ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ’ਤੇ ਆਪਣਾ ਦਬਦਬਾ ਬਣਾ ਕੇ ਆਮ ਜਨਤਾ ਨੂੰ ਲੁੱਟਣ ਦੇ ਨਾਲ-ਨਾਲ ਸਰਕਾਰੀ ਖਜ਼ਾਨੇ ਨੂੰ ਵੀ ਠੱਗਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਨ੍ਹਾਂ ਨੇ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਖ਼ਤ ਮਿਹਨਤ ਕੀਤੀ ਹੈ।
ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਗ੍ਰੰਥੀ ਸਿੰਘ ਦਾ ਕਾਰਾ, ਨਾਬਾਲਗਾਂ ਸਣੇ ਭੈਣ-ਭਰਾ ਲੱਗਦੇ 100 ਤੋਂ ਵੱਧ ਜੋੜਿਆਂ ਦੇ ਕਰਵਾ 'ਤੇ ਫਰਜ਼ੀ ਵਿਆਹ
NEXT STORY