ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਜੋ ਨੌਜਵਾਨ 1 ਜਨਵਰੀ 2027 ਨੂੰ 18 ਸਾਲ ਦੇ ਹੋ ਰਹੇ ਹਨ, ਉਹ ਆਪਣੀ ਵੋਟ ਰਜਿਸਟਰ ਜ਼ਰੂਰ ਕਰਵਾਉਣ ਕਿਉਂਕਿ ਉਹ ਆਪਣੀ ਵੋਟ ਪਾਉਣ ਲਈ ਕਾਨੂੰਨੀ ਤੌਰ ’ਤੇ ਯੋਗ ਹਨ। ਇਹ ਅਪੀਲ ਕਰਦਿਆਂ ਏ. ਡੀ. ਸੀ. ਐਡੀਸ਼ਨਲ ਜ਼ਿਲ੍ਹਾ ਚੋਣ ਅਧਿਕਾਰੀ ਫਿਰੋਜ਼ਪੁਰ ਕ੍ਰਿਸ਼ਨ ਪਾਲ ਰਾਜਪੂਤ ਨੇ ਕਿਹਾ ਕਿ ਉਹ ਲੋਕਤੰਤਰੀ ਪ੍ਰਕਿਰਿਆ ’ਚ ਹਿੱਸੇਦਾਰੀ ਪੱਕੀ ਕਰਨ ਅਤੇ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਵੋਟਰ ਸੂਚੀ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਰਿਵੀਜ਼ਨ-2027 ਦਾ ਡਰਾਫਟ ਇਲੈਕਟੋਰਲ ਰੋਲ 12 ਨਵੰਬਰ 2026 ਨੂੰ ਪ੍ਰਕਾਸ਼ਿਤ ਹੋ ਚੁੱਕਾ ਹੈ ਅਤੇ ਕਲੇਮ ਅਤੇ ਆਬਜੈਕਸ਼ਨ ਫਾਈਲ ਕਰਨ ਦਾ ਸਮਾਂ 12 ਨਵੰਬਰ ਤੋਂ 11 ਦਸੰਬਰ 2026 ਤੱਕ ਹੈ। ਕਲੇਮ ਅਤੇ ਆਬਜੈਕਸ਼ਨ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦ ਕਿ ਫਾਈਨਲ ਇਲੈਕਟੋਰਲ ਰੋਲ 4 ਜਨਵਰੀ 2027 ਨੂੰ ਪ੍ਰਕਾਸ਼ਿਤ ਹੋਵੇਗਾ।
ਐਡੀਸ਼ਨਲ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਲੈਕਟੋਰਲ ਰੋਲ ’ਚ ਨਵਾਂ ਨਾਮ ਪਾਉਣ ਲਈ ਫਾਰਮ-6, ਇਲੈਕਟੋਰਲ ਰੋਲ ਤੋਂ ਨਾਮ ਹਟਾਉਣ ਲਈ ਫਾਰਮ-7 ਅਤੇ ਨਾਮ, ਪਤਾ ਜਾਂ ਹੋਰ ਡਿਟੇਲਜ਼ ਠੀਕ ਕਰਵਾਉਣ ਜਾਂ ਵੋਟ ਬਦਲਵਾਉਣ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਿਤ ਬੂਥ ਲੈਵਲ ਅਫ਼ਸਰ ਜਾਂ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ’ਚ ਜਮ੍ਹਾ ਕੀਤੇ ਜਾ ਸਕਦੇ ਹਨ।
ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ ਅੱਜ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਰੇ ਪ੍ਰਬੰਧ ਮੁਕੰਮਲ
NEXT STORY